ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)-ਨਗਰ ਕੌਂਸਲ ਤਰਨ ਤਾਰਨ ਵਿਖੇ ਕਲਰਕ ਰਾਜੀਵ ਕੁਮਾਰ ਜਿਨ੍ਹਾਂ ਦੀ ਮੌਤ ਹੋ ਗਈ ਸੀ, ਤੋਂ ਬਾਅਦ ਉਨ੍ਹਾਂ ਦੇ ਪੁੱਤਰ ਪਿ੍ਆਂਸ਼ੂ ਤਰਸ ਦੇ ਅਧਾਰ 'ਤੇ ਨਗਰ ਕੌਂਸਲ ਤਰਨ ਤਾਰਨ ਵਿਖੇ ਸੇਵਾਦਾਰ ਦੀ ਨੌਕਰੀ ਸਰਕਾਰ ਵਲੋਂ ਦਿੱਤੀ ਗਈ ਹੈ | ਇਸ ਮੌਕੇ ਈ.ਓ. ਕੰਵਲਜੀਤ ਸਿੰਘ ਨੇ ਪਿ੍ਆਂਸ਼ੂ ਨੂੰ ਸੇਵਾਦਾਰ ਦੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ ਅਤੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ 'ਤੇ ਮਿ੍ਤਕ ਆਸ਼ਰਿਤਾਂ ਦੇ ਬੱਚਿਆਂ ਨੂੰ ਨਗਰ ਕੌਂਸਲ ਤਰਨ ਤਾਰਨ ਵਿਖੇ ਪਹਿਲਾਂ ਵੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਹੁਣ ਪਿ੍ਆਂਸ਼ੂ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ | ਇਸ ਮੌਕੇ ਪਿ੍ਆਂਸ਼ੂ ਨੇ ਪੰਜਾਬ ਸਰਕਾਰ ਅਤੇ ਈ.ਓ.ਕੰਵਲਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵੇਂਗਾ | ਇਸ ਮੌਕੇ ਸੁਪਰਡੈਂਟ ਹਰਵਿੰਦਰ ਸਿੰਘ, ਅਕਾਊਟੈਂਟ ਸੰਜੀਵ ਕੁਮਾਰ, ਇੰਸਪੈਕਟਰ ਜਤਿੰਦਰ ਕੁਮਾਰ, ਕਲਰਕ ਵਰਿੰਦਰ ਕੁਮਾਰ ਆਦਿ ਵੀ ਮੌਜੂਦ ਸਨ |