21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਤਰਨ ਤਾਰਨ ਸ਼ਹਿਰ 'ਚ ਸੜਕਾਂ ਅਤੇ ਮੁਹੱਲਿਆਂ ਵਿਚ ਘੁੰਮ ਰਹੇ ਬੇਸਹਾਰਾ ਪਸ਼ੂ

ਅਜੀਤ ਡੈਸਕ 16-07-2025
ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)- ਤਰਨ ਤਾਰਨ ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਦਿਨੋਂ ਦਿਨ ਵੱਧ ਦੀ ਜਾ ਰਹੀ ਹੈ | ਸ਼ਹਿਰ ਦੀਆਂ ਗਲੀਆਂ, ਬਾਜ਼ਾਰਾਂ, ਕਾਲੋਨੀਆਂ ਵਿਚ ਬੇਸਹਾਰਾ ਪਸ਼ੂ ਘੁੰਮਦੇ ਨਿੱਤ ਦੇਖੇ ਜਾਂਦੇ ਹਨ, ਜਿਸ ਕਾਰਨ ਜਿਥੇ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਉਥੇ ਇਹ ਪਸ਼ੂ ਸੜਕੀ ਹਾਦਸਿਆਂ ਦਾ ਵੀ ਕਾਰਨ ਬਣ ਰਹੇ ਹਨ | ਤਰਨ ਤਾਰਨ ਬੱਸ ਅੱਡੇ ਦੇ ਨੇੜੇ ਜੰਡਿਆਲਾ ਰੋਡ 'ਤੇ ਝੁੰਡਾਂ ਵਿਚ ਪਸ਼ੂ ਇੱਕਠੇ ਘੁੰਮਦੇ ਰਹਿੰਦੇ ਹਨ ਅਤੇ ਰਾਤ ਵੇਲੇ ਸੜਕ ਦੇ ਵਿਚਕਾਰ ਬੈਠ ਜਾਂਦੇ ਹਨ, ਜਿਸ ਕਾਰਨ ਆਉਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸਵੇਰੇ ਵੇਲੇ ਦਰਬਾਰ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਕਾਫੀ ਪ੍ਰਸ਼ਾਨੀ ਆਉਂਦੀ ਹੈ | ਇਨ੍ਹਾਂ ਵਿਚ ਗਾਵਾਂ ਤੇ ਛੋਟੇ ਛੋਟੇ ਵੱਛੇ ਵੀ ਹਨ, ਜਿਹੜੇ ਕਿ ਘਰਾਂ ਦੀਆਂ ਕੰਧਾਂ ਨਾਲ ਲੱਗ ਕੇ ਚਾਰੇ ਦੀ ਭਾਲ ਵਿਚ ਖ਼ੜੇ ਰਹਿੰਦੇ ਹਨ, ਉਥੇ ਇਨ੍ਹਾਂ ਪਸ਼ੂਆਂ ਨੂੰ ਲਵਾਰਿਸ ਕੁੱਤੇ ਵੀ ਨੋਚ-ਨੋਚ ਕਾ ਖਾ ਰਹੇ ਹੁੰਦੇ ਹਨ | ਸ਼ਹਿਰ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਸ਼ਹਿਰ ਦੀਆਂ ਸੜਕਾਂ ਉਪਰ ਘੁੰਮ ਰਹੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਉੱਚਿਤ ਪ੍ਰਬੰਧ ਕੀਤੇ ਜਾਣ, ਜਿਥੇ ਇਨ੍ਹਾਂ ਨੂੰ ਚਾਰਾ ਆਦਿ ਦਿੱਤਾ ਜਾਵੇ, ਉਥੇ ਸੜਕੀ ਹਾਦਸਿਆਂ ਵਿਚ ਵੀ ਕਮੀ ਆ ਸਕੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਅ ਹੋ ਸਕੇ |
ਪਿਛਲੀ ਖ਼ਬਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ <br/> ਅਗਲੀ ਖ਼ਬਰ ਇਨਰਵ੍ਹੀਲ ਕਲੱਬ ਆਫ਼ ਤਰਨ ਤਾਰਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।