21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ <br/>

ਅਜੀਤ ਡੈਸਕ 16-07-2025
ਅਜਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਪੰਜਾਬ ਵਿਚ ਪੰਚਾਇਤਾਂ ਦੀਆਂ ਉਪ ਚੋਣਾਂ ਦੇ ਕੀਤੇ ਐਲਾਨ ਤਹਿਤ 27 ਜੁਲਾਈ ਨੂੰ ਹੋਣ ਵਾਲੀਆਂ ਵੋਟਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਸਰੇ ਦਿਨ ਹਲਕਾ ਅਜਨਾਲਾ ਦੇ ਕੁਝ ਪਿੰਡਾਂ 'ਚ ਸਰਪੰਚ ਅਤੇ ਪੰਚ ਦੇ ਅਹੁਦੇਦਾਰਾਂ ਦੀ ਹੋ ਰਹੀ ਚੋਣ ਲਈ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਗਏ | ਦੱਸ ਦੇਈਏ ਕਿ ਬਲਾਕ ਅਜਨਾਲਾ ਦੀਆਂ 2 ਪੰਚਾਇਤਾਂ ਚੱਕ ਫੂਲਾ ਅਤੇ ਡਿਆਲ ਭੱਟੀ ਦਾ ਕਾਰਜਕਾਲ ਪੂਰਾ ਨਾ ਹੋਣ ਕਾਰਨ ਚੋਣਾਂ ਨਹੀਂ ਹੋਈਆਂ ਸਨ ਪਰ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਇਨ੍ਹਾਂ ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਤੋਂ ਇਲਾਵਾ ਪਿੰਡ ਡੱਬਰ ਬਸਤੀ 'ਚ ਸਰਪੰਚ, ਪਿੰਡ ਵੱਡਾ ਚੱਕ ਡੋਗਰਾ ਦੀ ਵਾਰਡ ਨੰਬਰ 1, 2 ਅਤੇ 3 'ਚ ਪੰਚ, ਪਿੰਡ ਤੇੜੀ ਦੀ ਵਾਰਡ ਨੰਬਰ 2 'ਚ ਪੰਚ, ਪਿੰਡ ਧੁੱਪਸੜੀ ਦੀ ਵਾਰਡ ਨੰਬਰ 4 'ਚ ਪੰਚ ਅਤੇ ਪਿੰਡ ਪੰਡੋਰੀ ਸੁੱਖਾ ਸਿੰਘ ਦੀ ਵਾਰਡ ਨੰਬਰ 1 'ਚ ਪੰਚ ਦੀ ਚੋਣ ਹੋਵੇਗੀ | ਇਸ ਮੌਕੇ ਚੋਣ ਰਿਟਰਨਿੰਗ ਅਧਿਕਾਰੀ ਵਜੋਂ ਨਿਯੁਕਤ ਹਰਭਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਅਜਨਾਲਾ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸੰਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਇਸ ਮੌਕੇ ਸਹਾਇਕ ਚੋਣ ਰਿਟਰਨਿੰਗ ਅਫ਼ਸਰ ਅੰਮਿ੍ਤਪਾਲ ਸਿੰਘ, ਅਜਮੇਰ ਸਿੰਘ, ਸੁਖਮੀਤ ਸਿੰਘ, ਜੁਗਰਾਜ ਸਿੰਘ ਆਦਿ ਸਹਾਇਕ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਜਥੇਦਾਰ ਰੇਸ਼ਮ ਸਿੰਘ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ 'ਆਪ' 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਤਰਨ ਤਾਰਨ ਸ਼ਹਿਰ 'ਚ ਸੜਕਾਂ ਅਤੇ ਮੁਹੱਲਿਆਂ ਵਿਚ ਘੁੰਮ ਰਹੇ ਬੇਸਹਾਰਾ ਪਸ਼ੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।