21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਚ ਕਰਵਾਇਆ ਮਾਇਮ ਮੁਕਾਬਲਾ

ਅਜੀਤ ਡੈਸਕ 16-07-2025
ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਮਿਲੇਨੀਅਮ ਵਰਲਡ ਸਕੂਲ ਕੈਰੋਂ ਦੇ ਬੱਚਿਆਂ ਵਿਚ ਮਾਇਮ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਚਾਰਾਂ ਹਾਊਸਾਂ ਦੇ ਬੱਚਿਆਂ ਨੇ ਹਿੱਸਾ ਲਿਆ | ਬੱਚਿਆਂ ਦੁਆਰਾ ਅਲੱਗ-ਅਲੱਗ ਤਰ੍ਹਾਂ ਦੇ ਵਿਸ਼ਿਆਂ ਜਿਵੇਂ ਕਿ ਡਿ੍ੰਕ ਐਂਡ ਡਰਾਈਵ, ਪਾਣੀ ਬਚਾਓ, ਨਾਰੀ ਸ਼ਕਤੀ, ਦੇਸ਼ ਦੇ ਜਵਾਨ ਆਦਿ ਉੱਪਰ ਡਰਾਮਾ ਕੀਤਾ ਗਿਆ | ਇਸ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਪਿ੍ਥਵੀ ਹਾਊਸ, ਦੂਜੇ ਸਥਾਨ 'ਤੇ ਅਕਾਸ਼ ਹਾਊਸ ਅਤੇ ਤੀਜੇ ਸਥਾਨ 'ਤੇ ਅਗਨੀ ਹਾਊਸ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਪਵਨਦੀਪ ਕੌਰ, ਕੋਆਰਡੀਨੇਟਰ ਵਿਸ਼ਾਲੀ ਅਹੂਜਾ ਨੇ ਬੱਚਿਆਂ ਦੀ ਇਸ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦੀਆਂ ਹੋਰ ਵੀ ਕੁਰੀਤੀਆਂ ਨਾਲ ਸਾਡਾ ਸਮਾਜ ਘਿਰਿਆ ਹੋਇਆ ਹੈ, ਅਸੀਂ ਸਭ ਰਲ-ਮਿਲ ਕੇ ਹੀ ਇਨ੍ਹਾਂ ਕੁਰੀਤੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ | ਇਸ ਮੌਕੇ ਮਿਲੇਨੀਅਮ ਵਰਲਡ ਸਕੂਲ ਦੀ ਮੈਨੇਜ਼ਮੈਂਟ ਕਮੇਟੀ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ, ਕੁਲਬੀਰ ਕੌਰ ਨੇ ਸ਼ਿਰਕਤ ਕੀਤੀ |
ਪਿਛਲੀ ਖ਼ਬਰ ਆਜ਼ਾਦ ਗਰੁੱਪ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਅਗਲੀ ਖ਼ਬਰ ਜਥੇਦਾਰ ਰੇਸ਼ਮ ਸਿੰਘ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ 'ਆਪ' 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।