21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਐੱਸ.ਈ. ਦਫ਼ਤਰ ਤਰਨ ਤਾਰਨ ਵਿਖੇ ਲੱਗੇ ਧਰਨੇ ਵਿਚ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਸਮਰਥਨ

ਐੱਸ.ਈ. ਦਫ਼ਤਰ ਤਰਨ ਤਾਰਨ ਅੱਗੇ ਦਿੱਤੇ ਧਰਨੇ ਵਿਚ ਸਮਰਥਨ ਦੇਣ ਪਹੁੰਚੇ ਦਿਵਿਆਂਗ ਐਕਸ਼ਨ ਕਮੇਟੀ ਦੇ ਮੈਂਬਰ | ਤਸਵੀਰ:ਮਨਜੀਤ ਸਿੰਘ <br/> 16-07-2025
ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਪੁਰਾਣੇ ਬਿਜਲੀ ਦੇ ਮੀਟਰਾਂ ਦੀ ਜਗ੍ਹਾ ਨਵੇਂ ਚਿੱਪਾਂ ਵਾਲੇ ਮੀਟਰ ਧੱਕੇ ਨਾਲ ਲਗਾਉਣ ਦਾ ਵੱਖ-ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਐੱਸ.ਈ. ਦਫ਼ਤਰ ਤਰਨ ਤਾਰਨ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ | ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿਚ ਹਾਜ਼ਰ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਚਿੱਪਾਂ ਵਾਲੇ ਮੀਟਰ ਧੱਕੇ ਨਾਲ ਲਗਾਉਣ ਲਈ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ, ਉੱਥੇ ਹੀ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਇਕਾਈ ਤਰਨ ਤਾਰਨ ਵਲੋਂ ਵੀ ਧਰਨਾ ਸਥਾਨ 'ਤੇ ਪਹੁੰਚ ਕੇ ਪੂਰਾ ਸਮਰਥਨ ਕੀਤਾ | ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ, ਸਟੇਟ ਕਮੇਟੀ ਮੈਂਬਰ ਲਖਬੀਰ ਸਿੰਘ ਚੱਕ ਸਿਕੰਦਰ ਤੇ ਗੁਰਵੇਲ ਸਿੰਘ ਸੀਨੀਅਰ ਆਗੂਆਂ ਨੇ ਆਪਣੇ ਹੱਥਾਂ ਵਿਚ ਚਿੱਪਾਂ ਵਾਲੇ ਮੀਟਰ ਫੜਕੇ ਦੱਸਿਆ ਕਿ ਇਨ੍ਹਾਂ ਨੂੰ ਪਹਿਲਾਂ ਰੀਚਾਰਜ਼ ਕਰਨਾ ਪਵੇਗਾ ਫਿਰ ਬਿਜਲੀ ਮਿਲੇਗੀ ਪਰ ਜੇਕਰ ਰੀਚਾਰਜ਼ ਕਰਾਉਣ ਲਈ ਗਰੀਬ ਮਜ਼ਦੂਰ, ਦਿਵਿਆਂਗ ਵਿਅਕਤੀਆਂ ਕੋਲ ਪੈਸੇ ਨਾ ਹੋਏ ਤਾਂ ਉਨ੍ਹਾਂ ਨੂੰ ਹਨੇਰੇ ਵਿਚ ਹੀ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ | ਉਨ੍ਹਾਂ ਆਖਿਆ ਕਿ ਪਿੰਡਾਂ ਵਿੱਚ ਲੋਕ ਲਹਿਰ ਬਣੀ ਹੋਈ ਹੈ, ਪ੍ਰੰਤੂ ਸ਼ਹਿਰਾਂ ਵਿਚ ਲੋਕ ਅਵਾਜ਼ ਬੁਲੰਦ ਨਹੀਂ ਕਰਦੇ ਜਿਸ ਕਾਰਨ ਸਰਕਾਰ ਵਲੋਂ ਪਹਿਲਾਂ ਸ਼ਹਿਰੀ ਇਲਾਕਿਆਂ ਵਿਚ ਤੇਜ਼ੀ ਨਾਲ ਚਿੱਪਾਂ ਵਾਲੇ ਮੀਟਰ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ | ਐਕਸ਼ਨ ਕਮੇਟੀ ਦੇ ਆਗੂਆਂ ਆਖਿਆ ਕਿ ਜਥੇਬੰਦੀਆਂ ਵਲੋਂ ਜੋ ਵੀ ਅਗਲੇਰੀ ਰਣਨੀਤੀ ਤਿਆਰ ਕੀਤੀ ਜਾਵੇਗੀ ਸਾਡੀ ਜਥੇਬੰਦੀ ਵੱਲੋਂ ਵੱਡੇ ਪੱਧਰ 'ਤੇ ਹਾਜ਼ਰ ਹੋ ਕੇ ਡੱਟਕੇ ਵਿਰੋਧ ਕੀਤਾ ਜਾਵੇਗਾ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਖ਼ੂਨਦਾਨ ਸੇਵਾ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਆਜ਼ਾਦ ਗਰੁੱਪ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।