ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)- ਬਾਬਾ ਦੀਪ ਸਿੰਘ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਐਤਵਾਰ ਨੂੰ ਹੋਏ ਚੁਪਹਿਰਾ ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਖੂਨਦਾਨ ਸੇਵਾ ਕਮੇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਤੋਂ ਇਲਾਵਾ ਹੋਰ ਕਈ ਸ਼ਖਸੀਅਤਾਂ ਅਤੇ ਨੌਜਵਾਨਾਂ ਨੇ ਖੂਨਦਾਨ ਕੀਤਾ | ਖੂਨਦਾਨ ਸੁਸਾਇਟੀ ਦੇ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸੁਸਾਇਟੀ ਜਿਥੇ ਖੂਨਦਾਨ ਕੈਂਪ ਲਗਾ ਕੇ ਲੋਕਾਂ ਨੂੰ ਖੂਨਦਾਨ ਕਰਨ ਸਬੰਧੀ ਪ੍ਰੇਰਿਤ ਕਰਦੀ ਰਹਿੰਦੀ ਹੈ, ਉਥੇ ਹੀ ਵੱਖ-ਵੱਖ ਧਾਰਮਿਕ ਦਿਹਾੜਿਆਂ ਮੌਕੇ ਵੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਉੱਪਰ ਅਜਿਹੇ ਕੈਂਪ ਲਗਾਏ ਜਾਂਦੇ ਹਨ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਾਮਿਲ ਹੋਣ ਵੀ ਸੰਗਤ ਇਨ੍ਹਾਂ ਕੈਂਪਾਂ ਵਿਚ ਖੂਨਦਾਨ ਕਰਕੇ ਮਹਾਨ ਦਾਨ ਦਾ ਹਿੱਸਾ ਬਣਦੀ ਹੈ | ਗੁਰਦੁਆਰਾ ਸ੍ਰੀ ਲਕੀਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਇਸ ਮੌਕੇ ਖੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪਿ੍ੰਸੀਪਲ ਭਾਈ ਬਖਸ਼ੀਸ਼ ਸਿੰਘ, ਮੈਂਬਰ ਜਗਦੀਸ਼ ਸਿੰਘ, ਜਤਿੰਦਰ ਸਿੰਘ ਵਿੱਕੀ, ਕੁਲਦੀਪ ਸਿੰਘ ਤੋਂ ਇਲਾਵਾ ਜਗਦੇਵ ਸਿੰਘ, ਨਰਾਇਣ ਸਿੰਘ ਤੋਂ ਇਲਾਵਾ ਖੂਨਦਾਨ ਸੇਵਾ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੇ ਨਾਲ ਗੁਰਸੇਵਕ ਸਿੰਘ, ਪ੍ਰੀਤਮ ਸਿੰਘ, ਸੁਖਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਬਾਜ ਸਿੰਘ, ਹਰਮਨਦੀਪ ਸਿੰਘ, ਕੁੰਵਰਪ੍ਰੀਤ ਸਿੰਘ, ਗੁਰਮੀਤ ਸਿੰਘ, ਵਤਨਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ |