ਤਰਨ ਤਾਰਨ, 15 ਜੁਲਾਈ (ਇਕਬਾਲ ਸਿੰਘ ਸੋਢੀ)- ਖਿਡਾਰੀ ਤਿ੍ਪਤਪਾਲ ਸਿੰਘ ਨੇ ਪਾਵਰ ਲਿਫਟਿੰਗ ਗੇਮ ਵਿਚ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ | ਤਿ੍ਪਤਪਾਲ ਸਿੰਘ ਨੇ 9 ਵੀਂ ਆਈ.ਬੀ.ਐੱਸ.ਏ. ਨੈਸ਼ਨਲ ਪਾਵਰ ਲਿਫਟਿੰਗ ਚੈਪੀਅਨਸ਼ਿਪ ਜੋ ਕਿ ਕਰਨਾਟਕਾ ਰਾਜ ਦੇ ਉੜਪੀ ਸ਼ਹਿਰ ਵਿਚ ਹੋਈਆਂ ਸੀ, ਵਿਚ ਗੋਲਡ ਮੈਡਲ ਪ੍ਰਾਪਤ ਕੀਤਾ ਸੀ | ਤਿ੍ਪਤਪਾਲ ਸਿੰਘ ਨੇ ਲਗਾਤਾਰ ਇਸ ਖੇਡ ਵਿਚ 9ਵੀਂ ਵਾਰ ਗੋਲਡ ਮੈਡਲ ਜਿੱਤਿਆ ਹੈ | ਇਸ ਮੌਕੇ ਸਤਵੰਤ ਕੌਰ ਜ਼ਿਲ੍ਹਾ ਖੇਡ ਅਫਸਰ ਵਲੋਂ ਤਿ੍ਪਤਪਾਲ ਸਿੰਘ ਦੀ ਇਸ ਕਾਮਯਾਬੀ 'ਤੇ ਖੁਸ਼ੀ ਜਾਹਰ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਸਿਰਫ ਖੇਡਾਂ ਹੀ ਇਕ ਅਜਿਹਾ ਸਾਧਨ ਹਨ, ਜਿੰਨ੍ਹਾਂ ਨਾਲ ਜੁੜ ਦੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਅਹਿਮ ਯੋਗਦਾਨ ਪਾ ਸਕਦੇ ਹਨ |