ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਰਟੌਲ ਜੋ ਕਿ ਭਾਈ ਮਹਾਂ ਸਿੰਘ ਰਟੌਲ ਦਾ ਪਿੰਡ ਹੈ, ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨੂੰ ਸਰਪੰਚ ਜਸ਼ਨਦੀਪ ਸਿੰਘ ਰਟੌਲ ਪਿੰਡ ਦੀ ਪੰਚਾਇਤ ਅਤੇ ਮੁਹਤਬਰ ਵਿਅਕਤੀਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਸੇਵਕ ਸਿੰਘ ਔਲਖ ਨੇ ਸਰਪੰਚ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੀ ਪੰਜਾਬੀਆਂ ਨਾਲ ਗੂੜੀ ਤੇ ਪੀੜੀ ਸਾਂਝ ਰੱਖਦੇ ਹਨ, ਤੁਸੀਂ ਵੀ ਮੈਨੂੰ ਜਿਸ ਤਰ੍ਹਾਂ ਗਲਵੱਕੜੀ ਪਾਈ ਹੈ ਅਤੇ ਮੇਰੇ ਸਿਰ ਤੇ ਹੱਥ ਰੱਖਿਆ ਹੈ, ਮੈਂ ਸਦਾ ਤੁਹਾਡਾ ਰਿਣੀ ਰਹਾਂਗਾ | ਇਸ ਮੌਕੇ ਅਮਰਜੀਤ ਸਿੰਘ, ਬਖਸ਼ੀਸ਼ ਸਿੰਘ, ਦਲਬੀਰ ਸਿੰਘ, ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਮੁਖਤਾਰ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ, ਸਰਦੂਲ ਸਿੰਘ, ਗੁਰਤਾਜ ਸਿੰਘ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਕਾਰਜ ਸਿੰਘ, ਜੈਮਲਜੀਤ ਸਿੰਘ, ਹਰਦੀਪ ਸਿੰਘ ਅਤੇ ਸਲਵਿੰਦਰ ਸਿੰਘ ਹਾਜ਼ਰ ਹਨ |