07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਡੀ. ਸੀ. ਵਲੋਂ ਸਲੱਮ ਏਰੀਏ, ਗੁੱਜਰਾਂ ਦੇ ਡੇਰੇ, ਭੱਠੇ ਆਦਿ ਥਾਵਾਂ 'ਤੇ 21 ਜੁਲਾਈ

ਅਜੀਤ ਡੈਸਕ 17-07-2025
ਤਰਨ ਤਾਰਨ, 16 ਜੁਲਾਈ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ, ਬੱਚਿਆਂ ਦੇ ਟੀਕਾਕਰਨ ਅਤੇ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ, ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ ਦੇ ਵਿਚ ਬੂਟਿਆਂ ਦੀਆਂ ਨਰਸਰੀਆਂ ਅਤੇ ਉਸਾਰੀ ਅਧੀਨ ਇਮਾਰਤਾਂ, ਗੁੱਜਰਾਂ ਦੇ ਡੇਰੇ, ਸਲੱ੍ਹਮ ਏਰੀਏ, ਭੱਠਿਆਂ ਆਦਿ ਵਿਖੇ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਕਰਮੀਆਂ ਵਲੋਂ ਜਾਗਰੂਕਤਾ ਮੁਹਿੰਮ ਦੌਰਾਨ ਨਾਗਰਿਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਤਾਂ ਜੋ ਲੋਕ ਆਪਣੇ ਆਪ ਨੂੰ ਇਸ ਬੁਖਾਰ ਤੋਂ ਬਚਾ ਸਕਣ | ਸਿਹਤ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰਿਆਂ ਉਨ੍ਹਾਂ ਸਥਾਨਾਂ ਦੀ ਸਾਫ਼-ਸਫ਼ਾਈ ਕਰਨੀ ਚਾਹੀਦੀ ਹੈ, ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸਰੀਰ 'ਤੇ ਚਟਾਕ ਪੈਣ, ਤੇਜ਼ ਸਿਰ ਪੀੜ, ਜੋੜਾਂ 'ਚ ਦਰਦ, ਜੁਕਾਮ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਚਲਾਏ ਜਾ ਰਹੇ ਟੀਕਾਕਰਨ ਪ੍ਰੋਗਰਾਮ ਦੀ ਬਰੀਕੀ ਨਾਲ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਚ ਟੀਕਾਕਰਨ ਪ੍ਰੋਗਰਾਮ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਟੀਕਾਕਰਨ ਬਹੁਤ ਲਾਜ਼ਮੀ ਹੈ ਅਤੇ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਅਤੇ ਜ਼ਿਲ੍ਹੇ ਦੇ ਵਿਚ ਕੋਈ ਵੀ ਯੋਗ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਿਤੀ 21 ਜੁਲਾਈ ਤੋਂ 5 ਅਗਸਤ 2025 ਤੱਕ ਸਲੱਮ ਏਰੀਏ, ਗੁੱਜਰਾਂ ਦੇ ਡੇਰੇ, ਭੱਠੇ ਆਦਿ ਥਾਵਾਂ 'ਤੇ ਵਿਸ਼ੇਸ਼ ਹੈਲਥ ਚੈਕਅੱਪ ਕੈਂਪ ਲਗਾਏ ਜਾਣ, ਜਿੰਨਾਂ ਵਿਚ ਡੇਂਗੂ, ਮਲੇਰੀਆ, ਚਿਕਨਗੁਨੀਆ, ਟੀ.ਬੀ., ਡਾਇਰੀਆ, ਟੀਕਾਕਰਨ ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਕੀਤੀ ਜਾਵੇ, ਤਾਂ ਜੋ ਆਮ ਲੋਕ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਹੋਣ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਡਾ: ਰਾਘਵ ਗੁਪਤਾ ਐਪੀਡੀਮੋਲੋਜਿਸਟ, ਡਾ. ਅਵਲੀਨ ਕੌਰ, ਸਰਵੇਲੈਂਸ ਮੈਡੀਕਲ ਅਫ਼ਸਰ ਡਾ. ਇਸ਼ੀਤਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਸਿੱਧੇ ਪ੍ਰਸਾਰਣ ਲਈ 'ਯੂਟਿਊਬ ਚੈਨਲ' ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।