07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 17-07-2025
ਤਰਨ ਤਾਰਨ, 16 ਜੁਲਾਈ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਗੋਇੰਦਵਾਲ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੇ ਵਾਰਡ ਨੰਬਰ 2 ਦੀ ਬੈਰਕ ਨੰਬਰ 1 ਵਿਚ ਬੰਦ ਹਵਾਲਾਤੀ ਦਾਨਿਸ਼ ਕਪੂਰ ਪੁੱਤਰ ਰਾਜੇਸ਼ ਕਪੂਰ ਵਾਸੀ ਹਾਥੀ ਗੇਟ ਅੰਮਿ੍ਤਸਰ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਸਮੇਤ 2 ਸਿੰਮ ਬਰਾਮਦ ਹੋਈਆਂ ਹਨ | ਇਸੇ ਤਰ੍ਹਾਂ ਹਵਾਲਾਤੀ ਗੁਰਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਰਣੀਕੇ ਜ਼ਿਲ੍ਹਾ ਅੰਮਿ੍ਤਸਰ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 2 ਕੀਪੈਡ ਮੋਬਾਈਲ ਫੋਨ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਉਕਤ ਹਵਾਲਾਤੀਆਂ ਪਾਸ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |
ਪਿਛਲੀ ਖ਼ਬਰ ਸੜਕ ਕਿਨਾਰੇ ਖੜ੍ਹਦੀਆਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਝਬਾਲ ਦੀਆਂ ਬੱਸਾਂ ਰਾਹਗੀਰਾਂ ਦੀ ਜਾਨ ਦਾ ਖੌਅ ਬਣੀਆਂ-ਘੰਟ... ਅਗਲੀ ਖ਼ਬਰ ਡੀ. ਸੀ. ਵਲੋਂ ਸਲੱਮ ਏਰੀਏ, ਗੁੱਜਰਾਂ ਦੇ ਡੇਰੇ, ਭੱਠੇ ਆਦਿ ਥਾਵਾਂ 'ਤੇ 21 ਜੁਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।