07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀ ਗਿ੍ਫ਼ਤਾਰ-ਐੱਸ. ਐੱਸ. ਪੀ. ਦੀਪਕ ਪਾਰੀਕ

ਅਜੀਤ ਡੈਸਕ 17-07-2025
ਤਰਨ ਤਾਰਨ, 16 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ. ਐੱਸ. ਆਈ. ਬਿੱਕਰ ਸਿੰਘ ਨੇ ਦਾਣਾ ਮੰਡੀ ਵੈਰੋਂਵਾਲ ਬਾਵਿਆ ਤੋਂ ਸਰਬਜੀਤ ਕੌਰ ਪਤਨੀ ਗੁਰਜੀਤ ਸਿੰਘ ਵਾਸੀ ਵੈਰੋਵਾਲ ਬਾਵਿਆਂ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ. ਐੱਸ. ਆਈ. ਜਤਿੰਦਰ ਸਿੰਘ ਨੇ ਅਟਾਰੀ ਰੋਡ 'ਤੇ ਨਾਕਾਬੰਦੀ ਦੌਰਾਨ ਅੰਮਿ੍ਤਪਾਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਸੋਹਲ, ਰੋਸ਼ਨ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਦੋਦੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 22 ਗ੍ਰਾਮ ਹੈਰੋਇਨ ਅਤੇ 590 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ |
ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਐੱਸ. ਆਈ. ਦਿਲਬਾਗ ਸਿੰਘ ਨੇ ਗਸ਼ਤ ਦੌਰਾਨ ਬਲਵਿੰਦਰ ਸਿੰਘ ਪੁੱਤਰ ਕਾਕਾ ਸਿੰਘ, ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਨੌਰੰਗਾਬਾਦ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ 2 ਲਾਈਟਰ, 2 ਸਿਲਵਰ ਪੰਨੀਆਂ ਹੈਰੋਇਨ ਨਾਲ ਲਿਬੜੀ ਹੋਈਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ. ਆਈ. ਬਲਬੀਰ ਸਿੰਘ ਨੇ ਪਿੰਡ ਮਹਿੰਦੀਪੁਰ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਪ੍ਰਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੇਪਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ ਲਾਈਟਰ, ਇਕ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ. ਆਈ. ਬਲਰਾਜ ਸਿੰਘ ਨੇ ਪੁੱਲ ਨਹਿਰ ਜਮਾਲਪੁਰ ਤੋਂ ਸਰਵਨ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬੂਆ ਪੱਤੀ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਕੁਲਵਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਰਸ਼ਪਾਲ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਡੱਲ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਇਕ ਸਿਲਵਰ ਰੋਲ ਕਾਗਜ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ |
ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਅਵਤਾਰ ਸਿੰਘ ਨੇ ਲਿੰਕ ਰੋਡ ਨਜ਼ਦੀਕ ਪੁੱਲ ਸੂਆ ਥੇਹ ਸਰਹਾਲੀ ਤੋਂ ਵਿੱਕੀ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ. ਐੱਸ. ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਥਾਣਾ ਭਿੱਖੀਵਿੰਡ ਦੇ ਪਿੰਡ ਚੇਲਾ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਵਲੋਂ ਰਾਸ਼ਟਰੀ ਮਾਰਗ 54... ਅਗਲੀ ਖ਼ਬਰ ਸੜਕ ਕਿਨਾਰੇ ਖੜ੍ਹਦੀਆਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਝਬਾਲ ਦੀਆਂ ਬੱਸਾਂ ਰਾਹਗੀਰਾਂ ਦੀ ਜਾਨ ਦਾ ਖੌਅ ਬਣੀਆਂ-ਘੰਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।