07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਦੋ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 21 ਤੋਂ ਸ਼ੁਰੂ-ਡਿਪਟੀ ਡਾਇਰੈਕਟਰ ਡੇਅਰੀ

ਅਜੀਤ ਡੈਸਕ 17-07-2025
ਤਰਨ ਤਾਰਨ, 16 ਜੁਲਾਈ (ਇਕਬਾਲ ਸਿੰਘ ਸੋਢੀ)- ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਸਵੈ ਰੁਜ਼ਗਾਰ ਸਕੀਮ ਅਧੀਨ ਡੇਅਰੀ ਦਾ ਧੰਦਾ ਸ਼ੁਰੂ ਕਰਨ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 21 ਜੁਲਾਈ ਤੋਂ ਡੇਅਰੀ ਟ੍ਰੇਨਿੰਗ ਸੈਂਟਰ ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ | ਇਸ ਟ੍ਰੇਨਿੰਗ ਦੀ ਫੀਸ ਜਨਰਲ ਵਰਗ ਲਈ 1 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਲਈ 750 ਰੁਪਏ ਰੱਖੀ ਗਈ ਹੈ | ਚਾਹਵਾਨ ਸਿਖਿਆਰਥੀ ਪੜ੍ਹਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਨਾਲ ਲੈ ਕੇ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰ ਸਕਦੇ ਹਨ | ਟ੍ਰੇਨਿੰਗ ਕਰਨ ਉਪਰੰਤ ਸਿਖਿਆਰਥੀਆਂ ਨੂੰ ਬੈਂਕਾਂ ਤੋਂ ਸਸਤੇ ਦਰਾਂ 'ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਰਕਾਰ ਵਲੋਂ ਜਨਰਲ ਕੈਟਾਗਰੀ ਲਈ 25 ਫੀਸਦੀ ਸਬਸਿਡੀ ਅਤੇ ਅਨੁਸੂਚਿਤ ਵਰਗ ਲਈ 33 ਫੀਸਦੀ ਸਬਸਿਡੀ ਦਵਾਈ ਜਾਵੇਗੀ |
ਪਿਛਲੀ ਖ਼ਬਰ ਡਿਸਏਬਿਲਟੀ ਸੈੱਲ ਦੀ ਮਿੰਨੀ ਸਕੱਤਰੇਤ ਚੰਡੀਗੜ੍ਹ ਦੀ ਮੀਟਿੰਗ 'ਚ ਨਹੀਂ ਹੋਵਾਂਗੇ ਹਾਜ਼ਰ-ਸੈਣੀ ਅਗਲੀ ਖ਼ਬਰ ਬੱਚਿਆਂ ਵਿਚ ਖੂਨ ਦੀ ਕਮੀ ਹੋਣ ਦੇ ਵੱਖ-ਵੱਖ ਕਾਰਨ ਹੋ ਸਕਦੇ ਹਨ- ਡਾ. ਸੁਪਿ੍ਯਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।