07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰਸਿੰਘ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਅਜੀਤ ਡੈਸਕ 17-07-2025
ਭਿੱਖੀਵਿੰਡ, 16 ਜੁਲਾਈ (ਬੌਬੀ)- ਚੀਫ ਖਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਿਹਾ ਇਲਾਕੇ ਦਾ ਨਾਮਵਰ ਵਿਦਿਅਕ ਅਦਾਰਾ ਸ੍ਰੀ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਰਸਿੰਘ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਕਲੱਸਟਰ ਜੰਮੂ ਵਿਖੇ ਹੋਈਆਂ ਖੇਡਾਂ ਵਿਚ ਭਾਗ ਲਿਆ ਅਤੇ ਆਪਣੀ ਮਿਹਨਤ ਅਤੇ ਲਗਨ ਸਦਕਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਇਲਾਕੇ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ | ਸਕੂਲ ਦੀ ਖੋ-ਖੋ ਟੀਮ ਅੰਡਰ 17 ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤ ਕੇ ਇਲਾਕੇ ਵਿਚ ਸਕੂਲ ਦੀ ਸ਼ੋਭਾ ਨੂੰ ਵਧਾਇਆ | ਸਕੂਲ ਦੀ ਕਬੱਡੀ ਟੀਮ ਅੰਡਰ 17 ਲੜਕਿਆਂ ਨੇ ਪਹਿਲਾਂ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤ ਕੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਮਾਣ ਵਧਆਇਆ | ਇਸੇ ਤਰ੍ਹਾਂ ਸਕੂਲ ਦੀ ਕਬੱਡੀ ਟੀਮ ਅੰਡਰ 14 ਲੜਕਿਆਂ ਨੇ ਦੂਸਰਾ ਸਥਾਨ ਹਾਸਲ ਕਰਕੇ ਸਿਲਵਰ ਤਗਮਾ ਜਿੱਤਿਆ | ਸਕੂਲ ਦੇ ਹੋਣਹਾਰ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੂੰ ਬੈਸਟ ਪਲੇਅਰ ਕਬੱਡੀ ਟੂਰਨਾਮੈਂਟ ਚੁਣਿਆ ਗਿਆ | ਜੇਤੂ ਵਿਦਿਆਰਥੀਆਂ ਦਾ ਸਕੂਲ ਵਿਖੇ ਪਹੁੰਚਣ 'ਤੇ ਸਕੂਲ ਟੂਰਨਮੈਂਟ ਚੁਣਿਆ ਗਿਆ | ਜੇਤੂ ਵਿਦਿਆਰਥੀਆਂ ਸਕੂਲ ਵਿਖੇ ਪਹੁੰਚਣ ਤੇ ਸਕੂਲ ਅਤੇ ਮਾਪਿਆਂ ਵਲੋਂ ਸਿਰੋਪਾਓ ਦੇ ਕੇ ਨਿੱਘਾ ਸਵਾਗਤ ਕੀਤਾ | ਸਕੂਲ ਪਿੰ੍ਰਸੀਪਲ ਮਾਲਤੀ ਨਾਰੰਗ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਤੇਜਿੰਦਰਪਾਲ ਸਿੰਘ, ਅਮਰਿੰਦਰ ਸਿੰਘ, ਰਵਿੰਦਰ ਸਿੰਘ ਰਵੀ ਨੇ ਵਿਦਿਆਰਥੀਆਂ ਅਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਲੜਾਈ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ... ਅਗਲੀ ਖ਼ਬਰ -ਔਜੀ ਹੱਬ ਲਗਾ ਰਿਹਾ ਹਜ਼ਾਰਾਂ ਵੀਜ਼ੇ- ਸਾਡਾ ਮਕਸਦ ਸਿਰਫ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੂਰਾ ਕਰਨਾ-ਕੰਗ, ਚੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।