06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕਰਵਾਏ ਗੁਰਮਤਿ ਸਮਾਗਮ

ਅਜੀਤ ਡੈਸਕ 17-07-2025
ਪੱਟੀ, 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)­-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਸ਼ੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਅਤੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿਚ ਸਮੂਹ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਗੁਰੂ ਨਾਨਕ ਦੇਵ ਜੀ ਦੀ ਉਚਾਰਨ ਕੀਤੀ ਬਾਣੀ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ | ਉਪਰੰਤ ਸਕੂਲ ਦੇ ਸੰਗੀਤ ਅਧਿਆਪਕ ਭਾਈ ਬਹਾਲ ਸਿੰਘ ਅਤੇ ਬੱਚਿਆਂ ਨੇ ਗੁਰੂ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ | ਸਕੂਲ ਦੇ ਪਿ੍ੰਸੀਪਲ ਜਸਬੀਰ ਸੈਣੀ ਨੇ ਕਿਹਾ ਕਿ ਗੁਰੂ ਸਹਿਬਾਨਾਂ ਦੀ ਬਾਣੀ ਸਾਨੂੰ ਜੀਵਨ ਸੇਧ ਦਿੰਦੀ ਹੈ | ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਨੇ ਵੀ ਸਮੂਹ ਸਟਾਫ਼, ਬੱਚਿਆਂ ਨੂੰ ਗੁਰਬਾਣੀ ਅਨੁਸਾਰ ਜੀਵਨ ਜੀਊਣ ਅਤੇ ਗੁਰੂ ਸਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਸ੍ਰੀਮਤੀ ਨੀਰੂ ਸ਼ਰਮਾ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪਿ੍ੰਸੀਪਲ ਸਲਵਿੰਦਰ ਕੌਰ ਰੰਧਾਵਾ ਦੇ ਮੁਖੀ ਬਣਨ ਨਾਲ ਆਜ਼ਾਦ ਗਰੁੱਪ ਹੋਰ ਮਜ਼ਬੂਤ ਹੋਵੇਗਾ-ਝਬਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।