ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਵਣ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਦੂਰ ਦੁਰਾਡੇ ਤੋਂ ਹਾਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਪਵਿੱਤਰ ਸਰਵੋਰ ਵਿਚ ਇਸ਼ਨਾਨ ਕੀਤਾ | ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਪੰਜ ਪਿਆਰਿਆਂ ਵਲੋਂ ਤਿਆਰ ਕੀਤੇ ਗਏ ਅੰਮਿ੍ਤ ਦੇ ਬਾਟੇ ਵਿਚੋਂ 25 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਲਗਾਏ ਗਏ | ਇਸ ਮੌਕੇ ਮੈਨੇਜ਼ਰ ਸਰਬਦਿਆਲ ਸਿੰਘ, ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਭਾਈ ਸੁਖਵੰਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਸੁਪਰਵਾਈਜ਼ਰ ਪਿ੍ਥੀਪਾਲ ਸਿੰਘ ਸੋਹਲ, ਜਸਪਾਲ ਸਿੰਘ ਨੌਸ਼ਹਿਰਾ, ਅਕਾਊਾਟੈਂਟ ਅਮਰਬੀਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਕਾਬਲ ਸਿੰਘ, ਖਜ਼ਾਨਚੀ ਜਗਜੀਤ ਸਿੰਘ, ਗੁਰਭਾਗ ਸਿੰਘ ਗੰਡੀਵਿੰਡ, ਪ੍ਰਗਟ ਸਿੰਘ ਆਦਿ ਹਾਜ਼ਰ ਸਨ |