06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੱਲ੍ਹ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਡਿਪਟੀ ਕਮਿਸ਼ਨਰ

ਅਜੀਤ ਡੈਸਕ 17-07-2025
ਤਰਨ ਤਾਰਨ, 16 ਜੁਲਾਈ (ਇਕਬਾਲ ਸਿੰਘ ਸੋਢੀ)- ਬੇਰੁਜ਼ਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇੇਂਡੂ ਵਿਕਾਸ) ਤਰਨ ਤਾਰਨ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ 18 ਜੁਲਾਈ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਡੀ.ਸੀ ਦਫਤਰ ਕੰਪਲੈਕਸ ਸਰਹਾਲੀ ਰੋਡ ਪਿੱਦੀ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਵਿਕਰਮਜੀਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਵਲੋਂ ਬੇਰੁਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ | ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦਫਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਪਲੇਸਮੈਂਟ ਕੈਂਪ ਵਿਚ ਡਿਜੀਟਲ ਕਰੋਪ ਸਰਵੇ ਕਰਨ ਲਈ ਲੜਕਿਆਂ ਦੀ ਚੋਣ ਕੀਤੀ ਜਾਵੇਗੀ |
ਪਿਛਲੀ ਖ਼ਬਰ ਐੱਸ.ਐੱਚ.ਓ. ਕੁਲਵਿੰਦਰ ਸਿੰਘ ਚੰਗੀਆਂ ਸੇਵਾਵਾਂ ਬਦਲੇ ਸਨਮਾਨਿਤ ਅਗਲੀ ਖ਼ਬਰ ਲਿਵਿੰਗ ਫਾਊਾਡੇਸ਼ਨ ਵਲੋਂ ਮੰਡਿਆਣੀ ਵਿਖੇ 'ਸੀਰਤ ਤੇ ਸੋਚ' ਵਿਸ਼ੇ 'ਤੇ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।