ਮੀਆਂਵਿੰਡ, 17 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਗਿੱਲ ਦੀਆਂ ਹਦਾਇਤਾਂ ਅਨੁਸਾਰ ਬਲਾਕ ਖਡੂਰ ਸਾਹਿਬ ਦੇ ਵਿਚ ਉਨ੍ਹਾਂ ਦੀ ਟੀਮ ਵਲੋਂ ਬਲਾਕ ਐਕਟਿੰਗ ਪ੍ਰਧਾਨ ਸਾਬਕਾ ਸਰਪੰਚ ਅਰਜਨਬੀਰ ਸਿੰਘ ਕੰਗ ਦੇ ਗ੍ਰਹਿ ਪਿੰਡ ਸਰਾਂ ਤਲਵੰਡੀ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਕੁਆਰਡੀਨੇਟਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਪਹੁੰਚੇ ਹਲਕੇ ਦੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਲਕੇ ਦੇ ਹਰੇਕ ਪਿੰਡ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਆਉਣ ਵਾਲੀਆਂ ਚੋਣਾਂ ਸੰਬੰਧੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਢੀ ਹੋਈ ਹੈ | ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਸਾਬਕਾ ਸਰਪੰਚ ਅਰਜਨਬੀਰ ਸਿੰਘ ਕੰਗ ਨੇ ਕਿਹਾ ਕਿ ਉਹ ਆਪਣੇ ਲੀਡਰ ਡਿੰਪਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੋਜ਼ਾਨਾ ਲੋਕਾਂ ਨਾਲ ਵਿਚਰਦੇ ਹੋਏ ਉਨ੍ਹਾਂ ਨੂੰ ਕਾਂਗਰਸ ਪਾਰਟੀ ਨਾਲ ਜੁੜਨ ਦੀ ਅਪੀਲ ਕਰ ਰਹੇ ਹਨ ਤੇ ਲੋਕਾਂ ਵਲੋਂ ਵੀ ਹਾਂ ਪੱਖੀ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਹਰਪਾਲ ਸਿੰਘ ਜਲਾਲਾਬਾਦ ਨੇ ਕਿਹਾ ਕਿ ਭਾਵੇਂ ਪਾਰਟੀ ਵਲੋਂ ਉਨ੍ਹਾਂ ਦੀ ਡਿਊਟੀ ਹਲਕਾ ਸੁਲਤਾਨਪੁਰ ਲੋਧੀ ਵਿਖੇ ਲਗਾਈ ਹੋਈ ਹੈ, ਪਰ ਉਸ ਦੇ ਨਾਲ-ਨਾਲ ਉਹ ਆਪਣੇ ਹਲਕੇ ਵਿਚ ਵੀ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰ ਰਹੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕੁਆਰਡੀਨੇਟਰ ਯੁੱਧਵੀਰ ਸਿੰਘ ਸਰਲੀ, ਦਸੰਧਾ ਸਿੰਘ ਬਿਹਾਰੀਪੁਰ, ਸਾਬਕਾ ਥਾਣੇਦਾਰ ਬਲਰਾਜ ਸਿੰਘ ਬਿਹਾਰੀਪੁਰ, ਸਾਬਕਾ ਸਰਪੰਚ ਹਰਜਿੰਦਰ ਸਿੰਘ ਨਾਗੋਕੇ ਮੋੜ, ਸਾਬਕਾ ਥਾਣੇਦਾਰ ਹਰਭਜਨ ਸਿੰਘ ਸਰਾਂ, ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਖੋਜਕੀਪੁਰ, ਤਜਿੰਦਰ ਸਿੰਘ ਕੰਗ ਸਰਾਂ, ਅਮਨਦੀਪ ਸਿੰਘ ਦੁੱਲਾ ਚੱਕ ਕਰੇਖਾਂ, ਪੀਟਰ ਮਸੀਹ ਢੋਟਾ ਆਦਿ ਹਾਜ਼ਰ ਸਨ |