21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਾਬਿਤ ਹੋ ਰਿਹਾ ਵਰਦਾਨ

ਅਜੀਤ ਡੈਸਕ 18-07-2025
ਤਰਨ ਤਾਰਨ, 17 ਜੁਲਾਈ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਮਹੀਨੇ ਪਲੇਸਮੈਂਟ ਕੈਪ ਲਗਾਏ ਜਾਂਦੇ ਹਨ, ਇਸ ਦੇ ਨਾਲ ਹੀ ਨੌਜਵਾਨਾਂ ਨੂੰ ਸਵੈ-ਰੁਜ਼ਗਾਰ, ਕਿੱਤਾ ਅਗਵਾਈ ਅਤੇ ਕੈਰੀਅਰ ਗਾਈਡੈਂਸ ਸੰਬਧੀ ਜਾਣਕਾਰੀ ਪ੍ਰਦਾਨ ਕਰਨ ਲਈ ਸੈਮੀਨਾਰ ਤੇ ਕੈਂਪ ਲਗਾਏ ਜਾਂਦੇ ਹਨ | ਵਿਕਰਮਜੀਤ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋਂ 30 ਜੂਨ ਤੱਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋੋਂ 8 ਪਲੇਸਮੈਂਟ ਕੈਂਪ ਲਗਾਏ ਗਏ, ਇਨ੍ਹਾਂ ਪਲੇਸਮੈਂਟ ਕੈਪਾਂ ਵਿਚ 827 ਪ੍ਰਾਰਥੀਆਂ ਵਲੋੋਂ ਭਾਗ ਲਿਆ ਗਿਆ ਅਤੇ 519 ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਗਏ | ਇਸ ਤੋਂ ਇਲਾਵਾ ਸਵੈ-ਰੁਜ਼ਗਾਰ ਸੰਬਧੀ 3 ਕੈਂਪ ਲਗਾਏ ਗਏ, ਇਨ੍ਹਾਂ ਕੈਪਾਂ ਵਿਚ ਸਵੈ-ਰੁਜ਼ਗਾਰ ਲਈ 167 ਪ੍ਰਾਰਥੀਆਂ ਦੀ ਸ਼ਨਾਖਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਿੱਤਾ ਅਗਵਾਈ ਸੰਬੰਧੀ 357 ਪ੍ਰਾਰਥੀਆਂ ਨੂੰ ਰਜਿਸਟਰੇਸ਼ਨ ਗਾਈਡੈਂਸ, 379 ਪ੍ਰਾਰਥੀਆਂ ਨੂੰ ਵਿਅਕਤੀਗਤ ਅਗਵਾਈ, 213 ਪ੍ਰਾਰਥੀਆਂ ਨੂੰ ਗੁਰੱਪ ਗਾਈਡੈਂਸ ਅਤੇ 2404 ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ, ਕਿੱਤਾ ਅਗਵਾਈ, ਵਿਸ਼ਾ ਚੋਣ ਲਈ, ਆਰਮੀ ਵਿਚ ਭਰਤੀ ਹੋਣ ਲਈ ਅਤੇ ਉਚੇਰੀ ਸਿੱਖਿਆ ਪ੍ਰਾਪਤ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ |
ਪਿਛਲੀ ਖ਼ਬਰ ਪਿੰਡ ਮੂਸੇ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਅਗਲੀ ਖ਼ਬਰ ਪਿੰਡ ਸਰਾਂ ਤਲਵੰਡੀ ਵਿਖੇ ਸਾਬਕਾ ਸੰਸਦ ਮੈਂਬਰ ਡਿੰਪਾ ਦੇ ਸਾਥੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।