21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪਿੰਡ ਮੂਸੇ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ

ਪਿੰਡ ਮੂਸੇ ਕਲਾਂ ਵਿਖੇ ਭਾਜਪਾ ਵਲੋਂ ਲਗਾਏ ਗਏ ਕੈਂਪ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਪਾਰਟੀ ਆਗੂ | ਤਸਵੀਰ: ਸੁਖਦੇਵ ਸਿੰਘ <br/> 18-07-2025
ਝਬਾਲ, 17 ਜੁਲਾਈ (ਸੁਖਦੇਵ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਵਿਚ ਬਿਰਾਜਮਾਨ ਭਾਜਪਾ ਸਰਕਾਰ ਵਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰ੍ਹਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ | ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਮੂਸੇ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਗੁਰਲਾਲ ਸਿੰਘ, ਜਤਿੰਦਰ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਸਾਥੀਆਂ ਦੇ ਸਹਿਯੋਗ ਨਾਲ ਆਨਲਾਈਨ ਕੈਂਪ ਲਗਾ ਕੇ ਮੌਕੇ 'ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਕੀਮਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਵਿਸਥਾਰ ਨਾਲ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਆ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ, ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ 'ਤੇ ਲੋਕਾਂ ਨੂੰ ਮਿਲਦੀਆਂ ਹਨ, ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ | ਪੰਜਾਬ ਦੇ ਹਾਕਮਾਂ ਦੇ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿਚ ਜੋ ਮੁਸ਼ਕਿਲ ਆ ਰਹੀ ਸੀ, ਉਹ ਹੁਣ ਜਲਦੀ ਦੂਰ ਹੋ ਜਾਵੇਗੀ, ਕਿਉਂਕਿ ਭਾਜਪਾ ਦੇ ਆਗੂ ਆਪ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟੀਚਾ ਹੈ ਦੇਸ਼ ਦੇ ਹਰ ਘਰ ਤੱਕ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਸਹੂਲਤਾਂ ਨਿਰਵਿਘਨ ਪਹੁੰਚਣ | ਇਸੇ ਤਹਿਤ ਹੀ ਪਿੰਡਾਂ ਵਿਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ, ਕਿਸਾਨ ਸਨਮਾਨ ਨਿਧੀ, ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ, ਈ-ਸ਼੍ਰਮ ਕਾਰਡ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਐਨ.ਐਸ.ਏ.ਪੀ. ਤਹਿਤ ਪੈਨਸ਼ਨ, ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ, ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ 'ਤੇ ਹੀ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ, ਐ?ਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਕੈਪਟਨ ਪੂਰਨ ਸਿੰਘ, ਘੁੱਲਾ ਸਿੰਘ ਮਿਆਣੀ, ਬਲਜਿੰਦਰ ਸਿੰਘ ਚੀਮਾ, ਬਲਧੀਰ ਸਿੰਘ, ਸਾਬਕਾ ਇੰਸਪੈਕਟਰ ਗੱਜਣ ਸਿੰਘ, ਮਾਸਟਰ ਪ੍ਰਤਾਪ ਸਿੰਘ, ਸੇਵਾ ਮੁਕਤ ਜੇ.ਈ. ਗੁਰਬਚਨ ਸਿੰਘ, ਮਨਬੀਰ ਸਿੰਘ, ਅਮਰ ਸਿੰਘ, ਨਿਸ਼ਾਨ ਸਿੰਘ, ਅਵਤਾਰ ਸਿੰਘ, ਉਂਕਾਰ ਸਿੰਘ, ਕਸ਼ਮੀਰ ਸਿੰਘ, ਤਰਸੇਮ ਸਿੰਘ, ਸੁਖਦੇਵ
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਵਲੋਂ ਹਰਪ੍ਰੀਤ ਸਿੰਘ ਕੋਟ ਜ਼ਿਲ੍ਹਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਾਬਿਤ ਹੋ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।