21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਆਮ ਆਦਮੀ ਪਾਰਟੀ ਪੰਜਾਬ ਵਲੋਂ ਹਰਪ੍ਰੀਤ ਸਿੰਘ ਕੋਟ ਜ਼ਿਲ੍ਹਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ

ਅਜੀਤ ਡੈਸਕ 18-07-2025
ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਹਰਪ੍ਰੀਤ ਸਿੰਘ ਕੋਟ ਨੂੰ ਜ਼ਿਲ੍ਹਾ ਤਰਨ ਤਾਰਨ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਕੋਟ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਦੇ ਰਹੇ ਹਨ | ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੀਡੀਆ ਇੰਚਾਰਜ ਵੀ ਰਹੇ ਅਤੇ ਵੱਖ-ਵੱਖ ਸੂਬਿਆਂ ਦੇ ਵਿੱਚ ਪਾਰਟੀ ਲਈ ਕੰਮ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਜਰਨਲ ਸਕੱਤਰ ਪੰਜਾਬ ਬੁੱਧੀਜੀਵੀ ਵਿੰਗ ਅਤੇ ਬੁਲਾਰੇ ਤੌਰ ਤੇ ਆਮ ਆਦਮੀ ਪਾਰਟੀ ਦੀ ਸੇਵਾ ਨਿਭਾਈ | ਉਨ੍ਹਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਯੋਗਤਾ ਸਦਕਾ ਹੁਣ ਉਨ੍ਹਾਂ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਮੀਡੀਆ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ |
ਪਿਛਲੀ ਖ਼ਬਰ ਪੰਡੋਰੀ ਰਣ ਸਿੰਘ ਦੇ ਪੰਚਾਇਤ ਮੈਂਬਰ ਆਜ਼ਾਦ ਗਰੁੱਪ ਵਿਚ ਸ਼ਾਮਿਲ ਅਗਲੀ ਖ਼ਬਰ ਪਿੰਡ ਮੂਸੇ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।