21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਡੋਰੀ ਰਣ ਸਿੰਘ ਦੇ ਪੰਚਾਇਤ ਮੈਂਬਰ ਆਜ਼ਾਦ ਗਰੁੱਪ ਵਿਚ ਸ਼ਾਮਿਲ

ਆਜ਼ਾਦ ਗਰੁੱਪ ਵਿਚ ਸ਼ਾਮਿਲ ਹੋਏ ਮੈਂਬਰਾਂ ਨਾਲ ਆਜ਼ਾਦ ਗਰੁੱਪ ਦੇ ਆਗੂ | ਤਸਵੀਰ: ਸੁਖਦੇਵ ਸਿੰਘ <br/> 18-07-2025
ਝਬਾਲ, 17 ਜੁਲਾਈ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਪੰਡੋਰੀ ਰਣ ਸਿੰਘ ਦੇ ਪੰਚਾਇਤ ਮੈਂਬਰ ਆਜ਼ਾਦ ਗਰੁੱਪ ਵਿਚ ਸ਼ਾਮਿਲ ਹੋ ਗਏ | ਗਰੁੱਪ ਵਿਚ ਸ਼ਾਮਿਲ ਹੋਏ ਮੈਂਬਰਾਂ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਵਿਚ ਆਜ਼ਾਦ ਗਰੁੱਪ ਦੇ ਮੋਢੇ ਨਾਲ ਮੋਢਾ ਜੋੜ ਤੁੜਣ ਦਾ ਐਲਾਨ ਕੀਤਾ | ਇਸ ਮੌਕੇ ਅਜ਼ਾਦ ਗਰੁੱਪ ਦੇ ਮੈਂਬਰ ਮਨਜਿੰਦਰ ਸਿੰਘ ਐਮਾ, ਡਾਇਰੈਕਟਰ ਦਲਜੀਤ ਸਿੰਘ ਐਮਾ, ਰਾਮ ਨਾਮਧਾਰੀ, ਅਜਮੇਰ ਸਿੰਘ ਕਾਕਾ ਛਾਪਾ, ਸੋਨੂੰ ਬਰਾੜ, ਵਰਿੰਦਰ ਸਿੰਘ ਹੀਰਾਪੁਰ, ਜਗਤਾਰ ਸਿੰਘ ਜੱਗਾ ਨੇ ਗਰੁੱਪ ਵਿਚ ਸ਼ਾਮਿਲ ਹੋਏ ਮੈਂਬਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪੰਚਾਇਤ ਮੈਂਬਰ ਸੰਤੋਖ ਬੀਰ ਸਿੰਘ, ਮੈਂਬਰ ਸੁਖਚੈਨ ਸਿੰਘ, ਮੈਂਬਰ ਸਿਕੰਦਰ ਸਿੰਘ, ਪ੍ਰਧਾਨ ਹਰਜੀਤ ਸਿੰਘ, ਯੂਥ ਵਿੰਗ ਦੇ ਪ੍ਰਧਾਨ ਸੁਖਰਾਜ ਸਿੰਘ, ਮਨਜਿੰਦਰ ਸਿੰਘ ਅਤੇ ਸੁਰਜੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਵਲੋਂ ਹਰਪ੍ਰੀਤ ਸਿੰਘ ਕੋਟ ਜ਼ਿਲ੍ਹਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।