ਮੀਆਂਵਿੰਡ, 17 ਜੁਲਾਈ (ਸੰਧੂ)- ਕਾਂਗਰਸ ਪਾਰਟੀ ਦੇ ਬਲਾਕ ਜਲਾਲਾਬਾਦ ਦੇ ਪ੍ਰਧਾਨ ਸਾਬਕਾ ਸਰਪੰਚ ਦਲੇਰ ਸਿੰਘ ਸਰਲੀ ਦੇ ਗ੍ਰਹਿ ਵਿਖੇ ਕਾਂਗਰਸੀ ਪਾਰਟੀ ਦੀ ਹੋਣ ਵਾਲੀ ਕਾਨਫਰੰਸ ਸੰਬੰਧੀ ਹਲਕੇ ਦੇ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਰਲੀ ਦੇ ਨੇੜਲੇ ਪਿੰਡਾਂ ਦੇ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਿਲ ਹੋਏ | ਇਸ ਮੌਕੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਰੱਖੜ ਪੁੰਨਿਆਂ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਹੁੰਮ ਹੁੰਮਾ ਕੇ ਪਹੁੰਚੋ ਤੇ ਕਾਨਫਰੰਸ ਨੂੰ ਸੰਬੋਧਨ ਕਰਨ ਆ ਰਹੀ ਪੰਜਾਬ ਦੀ ਲੀਡਰਸ਼ਿਪ ਅਤੇ ਦਿੱਲੀ ਤੋਂ ਆ ਰਹੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਵਿਚਾਰ ਸੁਣੋ | ਇਸ ਮੌਕੇ ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਕਾਨਫਰੰਸ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਗੁਰਦਿਆਲ ਸਿੰਘ ਕੰਗ, ਜਥੇਦਾਰ ਬਲਦੇਵ ਸਿੰਘ ਏਕਲਗੱਡਾ, ਹਲਕੇ ਦੇ ਯੂਥ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਓ.ਬੀ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕੰਬੋਜ਼, ਕੌਂਸਲਰ ਜੁਗਰਾਜ ਸਿੰਘ ਰਈਆ, ਅਜ਼ਾਦ ਕੰਗ ਬੁਟਾਰੀ ਯੂਥ ਵਾਈਸ ਪ੍ਰਧਾਨ ਅੰਮਿ੍ਤਸਰ ਦਿਹਾਤੀ, ਸਿੰਮੀ ਸਰਲੀ, ਸਾਬਕਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ, ਗੁਰਦੀਪ ਸਿੰਘ ਗਗੜੇਵਾਲ, ਹੈਪੀ ਅਨਾਇਤਪੁਰ, ਡਾ. ਮਨਜੀਤ ਸਿੰਘ ਸਰਲੀ, ਡਾ. ਰਸ਼ਪਾਲ ਸਿੰਘ ਸਰਲੀ, ਸਰਪੰਚ ਗੁਰਮੁਖ ਸਿੰਘ ਸਰਲੀ, ਨੰਬਰਦਾਰ ਗੁਰਮੀਤ ਸਿੰਘ, ਮੈਂਬਰ ਹਰਦੀਪ ਸਿੰਘ, ਮੈਂਬਰ ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਸਾਬਕਾ ਸਰਪੰਚ ਬਖਸੀਸ ਸਿੰਘ, ਮਨਜੀਤ ਸਿੰਘ, ਪਹਿਲਵਾਨ ਨਰਿੰਦਰ ਸਿੰਘ ਯੂ ਐਸ ਏ, ਮੁਖਤਾਰ ਸਿੰਘ, ਸਰਵਣ ਸਿੰਘ ਆਦਿ ਹਾਜ਼ਰ ਸਨ |