21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਹਰਪ੍ਰੀਤ ਸਿੰਘ ਸੰਧੂ ਵਿਧਾਨ ਸਭਾ ਹਲਕਾ ਅੰਮਿ੍ਤਸਰ ਪੱਛਮੀ ਅਤੇ ਅਟਾਰੀ ਦਾ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 18-07-2025
ਪੱਟੀ, 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵਲੋਂ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ.ਪੀ.ਸੀ.ਸੀ. ਨੂੰ ਹਲਕਾ ਅੰਮਿ੍ਤਸਰ ਪੱਛਮੀ ਅਤੇ ਅਟਾਰੀ ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ, ਜਿਸ ਸਦਕਾ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਭਾਰੀ ਲਹਿਰ ਵੇਖਣ ਨੂੰ ਮਿਲ ਰਹੀ ਹੈ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ.ਪੀ.ਸੀ.ਸੀ., ਹਲਕਾ ਅੰਮਿ੍ਤਸਰ ਪੱਛਮੀ ਅਤੇ ਅਟਾਰੀ ਦੇ ਨਵ ਨਿਯੁਕਤ ਅਬਜਰਵਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਜਸਬੀਰ ਸਿੰਘ ਡਿੰਪਾ ਗਿੱਲ, ਕੁਲਬੀਰ ਸਿੰਘ ਜੀਰਾ ਅਤੇ ਕੈਪਟਨ ਸੰਦੀਪ ਸੰਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਜਿਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਨਾਂ ਨੂੰ ਇਹ ਹੈ ਜਿੰਮੇਵਾਰੀ ਮਿਲੀ ਹੈ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਮਿਲੀ ਹੋਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀਆਂ ਜੜਾਂ ਹੋਰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਫਿਰ ਤੋਂ ਪੰਜਾਬ ਦੀ ਸੱਤਾ ਸੰਭਾਲੇ ਅਤੇ ਪੰਜਾਬ ਵਾਸੀਆਂ ਨੂੰ ਹਰ ਪੱਖੋਂ ਸੁੱਖ ਸਵਿਧਾਵਾਂ ਭਰਿਆ ਜੀਵਨ ਮਿਲੇ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਨੇ ਰਾਹੁਲ ਗਾਂਧੀ ਅਤੇ ਪਿ੍ਅੰਕਾ ਗਾਂਧੀ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਵਲੋਂ ਮੁਫ਼ਤ ਨਸ਼ਾ ਛੁਡਾਉ ਆਯੁਰਵੈਦਿਕ ਕੈਂਪ 20 ਨੂੰ ਅਗਲੀ ਖ਼ਬਰ ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।