ਫਤਿਆਬਾਦ, 17 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪਿਛਲੇ ਲੰਮੇ ਸਮੇਂ ਤੋਂ ਨਸ਼ਿਆ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੂਰਵੈਦਿਕ ਦਵਾਖਾਨਾ ਚਲਾ ਰਹੇ ਸ਼ਹੀਦ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਫਤਿਹਾਬਾਦ ਨਿਵਾਸੀ ਸੁਖਵਿੰਦਰ ਸਿੰਘ ਸਪਾਰੀਵਿੰਡੀਆਂ ਵਲੋਂ ਨਸ਼ਾ ਛੁਡਾਉ ਅਤੇ ਸਰਵਾਈਕਲ ਦੇ ਮਰੀਜ਼ਾਂ ਲਈ ਮੁਫਤ ਆਯੂਰਵੈਦਿਕ ਕਾਪ ਦਾ ਆਯੋਜਨ ਪਿੰਡ ਭੰਗਵਾਂ ਨੇੜੇ ਗਹਿਰੀ ਮੰਡੀ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਜਵੰਦ ਸਿੰਘ ਜੀ ਦੇ ਅਸਥਾਨ 'ਤੇ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸਪਾਰੀਵਿੰਡੀਆਂ ਨੇ ਦੱਸਿਆ ਕਿ ਕਾਪ ਦੌਰਾਨ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਦਵਾਈ ਮੁਫਤ ਦਿਤੀ ਜਾਦੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਸਪਾਰੀਵਿੰਡੀਆਂ ਨੇ ਦੱਸਿਆ ਕਿ ਹਜਾਰਾਂ ਦੀ ਗਿਣਤੀ ਵਿਚ ਨੌਜਵਾਨ ਨਸ਼ਾ ਛੁਡਾਉ ਆਯੁਰਵੈਦਿਕ ਦਵਾਈ ਦਾ ਲਾਭ ਉਠਾ ਕੇ ਬਿਲਕੁਲ ਨਿਰੋਗ ਜਿੰਦਗੀ ਬਤੀਤ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਸਰਵਾਈਕਲ ਦਾ ਬਿਨਾ ਦਵਾਈ ਤੋਂ ਮੌਕੇ 'ਤੇ ਫ੍ਰੀ ਕੀਤਾ ਜਾਵੇਗਾ ਅਤੇ ਅੱਖਾਂ ਦਾ ਦਾਰੂ ਵੀ ਫ੍ਰੀ ਮਿਲੇਗਾ | ਇਸ ਮੌਕੇ ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆਂ ਨੇ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨ ਇਸ ਕਾਪ ਦਾ ਲਾਭ ਉਠਾਉਣ |