21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 18-07-2025
ਝਬਾਲ, 17 ਜੁਲਾਈ (ਸੁਖਦੇਵ ਸਿੰਘ)- ਪੈਨਸ਼ਨਰ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੀ ਮੀਟਿੰਗ ਕਰਮ ਸਿੰਘ ਹਿਸਟੋਰਿਅਨ ਲਾਇਬ੍ਰੇਰੀ ਝਬਾਲ ਵਿਖੇ ਵਿਰਸਾ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਐਸੋਸੀਏਸ਼ਨ ਵਲੋਂ ਪਿਛਲੇ ਸਮੇਂ ਵਿਚ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਅਰੰਭੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪੈਨਸ਼ਨਰਾਂ ਨੇ 2.59 ਸਕੇਲ ਲਾਗੂ ਕਰਨ, ਕੇਂਦਰ ਦੀ ਤਰਜ਼ 'ਤੇ 55 ਫੀਸਦੀ ਡੀ.ਏ ਦੇਣ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਦੇਣ, ਡੇ.ਏ. ਦੀਆਂ ਪੈਡਿੰਗ ਕਿਸ਼ਤਾਂ ਤੁਰੰਤ ਦੇਣ, ਮੈਡੀਕਲ ਬਿੱਲਾ ਦਾ ਭੁਗਤਾਨ ਤਿੰਨ ਮਹੀਨਿਆਂ ਵਿਚ ਕਰਨ ਅਤੇ ਅਦਾਲਤ ਦੇ ਫੈਸਲੇ ਨੂੰ ਤੁਰੰਤ ਲਾਗੂ ਕਰਨ ਦੀ ਸਰਕਾਰ ਕੋਲੋਂ ਮੰਗ ਕੀਤੀ | ਮੀਟਿੰਗ ਵਿਚ ਹਰਦੀਪ ਸਿੰਘ, ਕਾਲਾ ਸਿੰਘ, ਦਲਬੀਰ ਸਿੰਘ, ਜੋਗਿਦਰ ਸਿੰਘ, ਗੁਰਮੀਤ ਕੌਰ, ਅਵਤਾਰ ਸਿੰਘ, ਬਲਵਿੰਦਰ ਸਿੰਘ, ਸੁੱਚਾ ਸਿੰਘ, ਗੱਜਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ- ਕਰਨਬੀਰ ਬੁਰਜ ਅਗਲੀ ਖ਼ਬਰ ਨੌਸ਼ਹਿਰਾ ਪੰਨੂੰਆਂ ਵਿਖੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਦਾ ਹੋਇਆ ਵੱਡਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।