20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਬੇਅਦਬੀ ਬਿੱਲ ਕਮੇਟੀ ਨੂੰ ਸੌਂਪ ਕੇ ਸੁਝਾਓ ਹਾਸਿਲ ਕਰਨ ਲਈ ਮਾਨ ਨੇ ਫ਼ਰਾਖ ਦਿਲੀ ਵਿਖਾਈ- ਜਸਬੀਰ ਸਿੰਘ ਸੁਰਸਿੰਘ

ਅਜੀਤ ਡੈਸਕ 18-07-2025
ਤਰਨ ਤਾਰਨ, 17 ਜੁਲਾਈ (ਇਕਬਾਲ ਸਿੰਘ ਸੋਢੀ)-ਪੰਜਾਬ ਪਾਵਰਕਾਮ ਦੇ ਪ੍ਰਬੰਧਕੀ ਡਾਇਰੈਕਟਰ ਤੇ ਆਮ ਆਦਮੀ ਪਾਰਟੀ (ਕਿਸਾਨ ਵਿੰਗ) ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਸੁਰਸਿੰਘ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਸ੍ਰੀ ਗੁਰੁ ਗ੍ਰੰਥ ਸਾਹਿਬ ਸਮੇਤ ਚਾਰ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਸੰਭਾਵੀ ਘਟਨਾਵਾਂ ਦੀ ਪੱਕੀ ਰੋਕਥਾਮ ਦੇ ਸੁਹਿਰਦ ਉਪਰਾਲੇ ਵਜੋਂ ਵਿਧਾਨ ਸਭਾ 'ਚ ਜਲਦਬਾਜ਼ੀ ਨਾਲ ਬਿੱਲ ਪਾਸ ਕਰਨ ਦੀ ਬਜਾਏ ਇਸ ਬਿੱਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਿਲੈਕਟ ਕਮੇਟੀ ਨੂੰ ਸੌਂਪੇ ਜਾਣ ਦਾ ਜਿਥੇ ਸਵਾਗਤ ਕੀਤਾ, ਉਥੇ ਕਿਹਾ ਨੇ ਮੁੱਖ ਮੰਤਰੀ ਮਾਨ ਨੇ ਬਿੱਲ ਪਾਸ ਕਰਨ ਲਈ ਚਲੀ ਬਹਿਸ ਦੀ ਸਮਾਪਤੀ 'ਤੇ ਸਦਨ 'ਚ ਸਰਬਸੰਮਤੀ ਵਾਲੀ ਇਕਸੁਰ ਦੀ ਬਣੀ ਰਾਏ ਦੌਰਾਨ ਬਿੱਲ ਨੂੰ ਪਾਸ ਕਰਵਾਉਣ ਦੀ ਬਜਾਇ ਫ਼ਰਾਖ ਦਿਲੀ ਤੇ ਦੂਰਅੰਦੇਸ਼ੀ ਦਾ ਪ੍ਰਤੱਖ ਪ੍ਰਮਾਣ ਦਿੰਦਿਆ ਬਿੱਲ 'ਚ ਹੋਰ ਸੋਧਾਂ ਲਈ ਸਮਾਂ ਦੇਣ ਦਾ ਫ਼ੈਸਲਾ ਲਿਆ ਅਤੇ ਸੋਧਾਂ ਲਈ ਇਹ ਬਿੱਲ ਸਿਲੈਕਟ ਕਮੇਟੀ ਨੂੰ ਭੇਜਣ ਦਾ ਸਰਵ ਸੰਮਤੀ ਨਾਲ ਸਦਨ ਕੋਲੋਂ ਵਿਸ਼ਵਾਸ਼ ਮਤਾ ਪਾਸ ਕਰਵਾਇਆ | ਗੱਲਬਾਤ ਦੌਰਾਨ ਜਸਬੀਰ ਸਿੰਘ ਸੁਰਸਿੰਘ ਨੇ ਕਿਹਾ ਕਿ ਧਰਮ ਦੇ ਨਾਂਅ 'ਤੇ ਵੋਟਾਂ ਹਾਸਲ ਕਰਕੇ ਸੱਤਾ 'ਚ ਆਉਂਦੀਆਂ ਰਹੀਆਂ ਸਾਬਕਾ ਸਰਕਾਰਾਂ ਨੇ ਪੰਜਾਬ 'ਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਧਾਰਮਿਕ ਪਵਿੱਤਰ ਗ੍ਰੰਥਾਂ ਦੀਆਂ ਹੁੰਦੀਆਂ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਕੋਈ ਉਚਿਤ ਕਦਮ ਨਹੀਂ ਚੁੱਕੇ |
ਪਿਛਲੀ ਖ਼ਬਰ ਐਡਵੋਕੇਟ ਸੁਰਿੰਦਰਪਾਲ ਸਿੰਘ ਮਨਾਵਾਂ ਨੂੰ 'ਆਪ' ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਮੀਡੀਆ ਸਕੱਤਰ ਨਿਯੁਕਤ ਅਗਲੀ ਖ਼ਬਰ ਅਮਰੀਕਾ 'ਚ ਗਿ੍ਫਤਾਰ ਕੀਤੇ ਗੁਰਜੀਤ ਸਿੰਘ ਮੱਲ੍ਹੀ ਨਾਲ 'ਆਪ' ਦੇ ਵੱਡੇ ਆਗੂਆਂ ਦੇ ਹਨ ਸੰਬੰਧ- ਜੈ ਇੰਦਰ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।