ਝਬਾਲ, 17 ਜੁਲਾਈ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋ ਰਹੀ ਜ਼ਿਮਨੀ ਚੋਣ ਲਈ ਅਕਾਲੀ ਵਰਕਰਾਂ ਵਿਚ ਜੋਸ਼ ਭਰਨ ਲਈ ਸ੍ਰੋਮਣੀ ਅਕਾਲੀ ਦਲ ਵਲੋਂ 20 ਜੁਲਾਈ ਨੂੰ ਦਾਣਾ ਮੰਡੀ ਝਬਾਲ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਡਾਇਰੈਕਟਰ ਦਲਜੀਤ ਸਿੰਘ ਐਮਾਂ, ਚੈਅਰਮੈਨ ਹਰਵੰਤ ਸਿੰਘ ਝਬਾਲ ਅਤੇ ਸ਼ਰਨਜੀਤ ਸਿੰਘ ਭੋਜੀਆ ਨੇ ਦੱਸਿਆ ਕਿ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ 'ਤੇ ਪੁੱਜਣਗੇ | ਉਨ੍ਹਾਂ ਕਿਹਾ ਕਿ ਪੰਥਕ ਹਲਕੇ ਵਜੋਂ ਜਾਣੇ ਜਾਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਅਹਿਮ ਐਲਾਨ ਕੀਤੇ ਜਾਣਗੇ |