20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਅਜੀਤ ਡੈਸਕ 18-07-2025
ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)-ਮੱਜ੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਤਰਨ ਤਾਰਨ ਵਿਖੇ ਹੋਈ | ਇਸ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਕੀਤਾ | ਇਸ ਮੌਕੇ ਵੱਖ-ਵੱਖ ਜ਼ਿਲਿ੍ਹਆਂ ਤੋਂ ਪਹੁੰਚੇ ਪੰਚ, ਸਰਪੰਚ ਐਸੋਸੀਏਸ਼ਨ ਦੇ ਅਹੁਦੇਦਾਰ ਦਾ ਜਿੱਥੇ ਸਰਪੰਚ ਗੁਰਚਰਨ ਸਿੰਘ ਖੈਰਦੀ ਵਲੋਂ ਧੰਨਵਾਦ ਕੀਤਾ ਗਿਆ, ਉੱਥੇ ਹੀ ਮੱਜ਼੍ਹਬੀ ਸਿੱਖ ਕੌਮ ਐਸ.ਸੀ. ਭਾਈਚਾਰੇ ਵਾਲਮੀਕਿ ਭਾਈਚਾਰੇ ਨੂੰ ਆਪਣੇ ਕੌਮ ਪ੍ਰਤੀ ਜਾਗਰੂਕ ਕੀਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕੌਮੀ ਕਨਵੀਨਰ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਸਾਬਕਾ ਵਿਧਾਇਕ ਅਤੇ ਦਿੱਲੀ ਕਮੇਟੀ ਦੇ ਇੰਚਾਰਜ, ਜਿੰਨਾਂ ਵਲੋਂ ਆਏ ਹੋਏ ਐ?ਸ.ਸੀ. ਸਮਾਜ ਦੇ ਵੱਖ-ਵੱਖ ਪਿੰਡਾਂ ਦੀਆਂ ਕਮੇਟੀਆਂ ਦੇ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਆਪਣੀ ਕੌਮ ਪ੍ਰਤੀ ਜਾਗਰੂਕ ਕੀਤਾ ਅਤੇ ਆਉਣ ਵਾਲੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਐਸ.ਸੀ. ਸਮਾਜ ਵਲੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਐਸ.ਸੀ. ਸਮਾਜ 2027 ਦੇ ਵਿਚ ਬਹੁਤ ਵੱਡੀ ਲੀਡ ਦੇ ਨਾਲ ਕਾਂਗਰਸ ਦੀ ਸਰਕਾਰ ਬਣਾਉਣਗੇ, ਉਥੇ ਹੀ ਅਲੱਗ-ਅਲੱਗ ਜ਼ਿਲਿ੍ਹਆਂ ਤੋਂ ਆਏ ਹੋਏ ਸਾਰੇ ਹੀ ਅਹੁਦੇਦਾਰਾਂ ਨੇ ਇਹ ਮੰਗ ਕੀਤੀ ਕਿ 2027 ਦੇ ਵਿਚ ਆਉਣ ਵਾਲਾ ਸਾਡਾ ਮੁੱਖ ਮੰਤਰੀ ਐਸ.ਸੀ. ਭਾਈਚਾਰੇ ਤੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਬਣਾਇਆ ਜਾਵੇ | ਉੱਥੇ ਹੀ ਪਿੰਡ ਖੈਰਦੀਨ ਕੇ ਤੋਂ ਪਹੁੰਚੀ ਪੰਚਾਇਤ ਅਤੇ ਪਿੰਡ ਖੈਰਦੀਨਕੇ ਦੇ ਸਰਪੰਚ ਗੁਰਚਰਨ ਸਿੰਘ ਵਲੋਂ ਗਿਆਨੀ ਮਨਦੀਪ ਸਿੰਘ ਵਿਦਿਆਰਥੀ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਵਿਸ਼ੇਸ਼ 'ਤੇ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਆਰ. ਐੱਸ. ਚੰਦੇਲ ਚੁਣੇ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੈਨੇਜਮੈਂਟ ਕਮੇਟੀ ਦੇ ਮੈੈਂਬਰ ਅਗਲੀ ਖ਼ਬਰ ਭਾਈ ਪ੍ਰੇਮੀ ਅਤੇ ਬਾਬਾ ਸ਼ਾਹ ਹੁਸੈਨ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।