20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਕਾਂਗਰਸ ਦੀ ਕਾਨਫਰੰਸ ਸੰਬੰਧੀ ਵਰਕਰਾਂ ਨੂੰ ਕੀਤਾ ਲਾਮਬੰਦ

ਅਜੀਤ ਡੈਸਕ 18-07-2025
ਖਡੂਰ ਸਾਹਿਬ, 17 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਰੱਖੜ ਪੁੰਨਿਆਂ ਦੇ ਸਲਾਨਾ ਜੋੜ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਹੋ ਰਹੀ ਵਿਸ਼ਾਲ ਕਾਨਫਰੰਸ ਸਬੰਧੀ ਵੈਰੋਵਾਲ ਬਾਵਿਆਂ ਵਿਖੇ ਕਾਂਗਰਸੀ ਵਰਕਰਾਂ ਦਾ ਇਕ ਭਰਵਾਂ ਇਕੱਠ ਸਾਬਕਾ ਸਰਪੰਚ ਪਰਮਜੀਤ ਸਿੰਘ ਦੇ ਗ੍ਰਹਿ ਵਿਖੇ ਹੋਇਆ | ਇਸ ਮੌਕੇ ਸਾਬਕਾ ਵਿਧਾਇਕ ਭਲਾਈਪੁਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਜੋੜ ਮੇਲੇ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਵਿਚ ਕੇਂਦਰ ਅਤੇ ਪੰਜਾਬ ਦੇ ਉੱਚ ਕੋਟੀ ਦੇ ਲੀਡਰ ਪਹੁੰਚ ਕੇ ਵਰਕਰਾਂ ਨੂੰ ਸੰਬੋਧਨ ਕਰਨਗੇ | ਇਸ ਮੌਕੇ ਸਾਬਕਾ ਸਰਪੰਚ ਪਰਮਜੀਤ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਸੋਨੂੰ ਗੁਲਾਲੀਆ, ਕੁਲਦੀਪ ਸਿੰਘ ਸਾਬਕਾ ਪੰਚ, ਹੀਰਾ ਸਿੰਘ ਸਾਬਕਾ ਪੰਚ, ਪਰਵਿੰਦਰ ਸਿੰਘ ਵਿੱਕੀ, ਲਖਵਿੰਦਰ ਸਿੰਘ ਪ੍ਰਧਾਨ,ਬਚਿੰਤ ਸਿੰਘ ਮੈਂਬਰ, ਜਸਵਿੰਦਰ ਸਿੰਘ ਯੂ.ਪੀ ਵਾਲੇ,ਲਖਵਿੰਦਰ ਸਿੰਘ ਮੈਂਬਰ, ਜਸਵਿੰਦਰ ਸਿੰਘ ਸਹਿਬਾਜਪੁਰੀ, ਰਣਜੀਤ ਸਿੰਘ ਮਾਹਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਆਰ. ਐੱਸ. ਚੰਦੇਲ ਚੁਣੇ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੈਨੇਜਮੈਂਟ ਕਮੇਟੀ ਦੇ ਮੈੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।