ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)-ਐਲ.ਓ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਤਨੇਜਾ ਨੇ ਮੁਲਾਕਾਤ ਕੀਤੀ | ਉਨ੍ਹਾਂ ਨੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਸਾਫ਼ ਕੀਤਾ ਕਿ ਕਾਂਗਰਸ ਪਾਰਟੀ ਇਸ ਹਾਈ-ਪ੍ਰੋਫਾਈਲ ਸੀਟ ਨੂੰ ਜਿੱਤਣ ਲਈ ਉੱਚ ਪੱਧਰ 'ਤੇ ਰਣਨੀਤੀ ਬਣਾ ਰਹੀ ਹੈ | ਇਸ ਮੌਕੇ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਤਨੇਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਪ੍ਰਤੀ ਲੋਕਾਂ ਵਿਚ ਨਿਰਾਸ਼ਾ ਵੱਧ ਰਹੀ ਹੈ ਅਤੇ ਤਰਨ ਤਾਰਨ ਹਲਕੇ ਵਿਚ ਰੋਜ਼ਾਨਾ ਨਵੀਆਂ ਤਬਦੀਲੀਆਂ ਆ ਰਹੀਆਂ ਹਨ | ਕਈ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਕਾਂਗਰਸ ਨਾਲ ਜੁੜ ਰਹੇ ਹਨ | ਇਸ ਮੁਲਾਕਾਤ ਦੌਰਾਨ ਸਾਡੇ ਨਾਲ ਅਵਤਾਰ ਸਿੰਘ ਪੰਨੰੂ, ਅਵਤਾਰ ਸਿੰਘ ਠੇਕੇਦਾਰ, ਤਰਸੇਮ ਕੁਮਾਰ, ਸੁਮਿਤ ਸੋਂਧੀ ਆਦਿ ਸਾਥੀ ਵੀ ਹਾਜ਼ਰ ਸਨ |