ਪੱਟੀ, 17 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਲੋਕਾਂ ਦੇ ਸਹਿਯੋਗ ਦੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੇ ਦੂਜੇ ਪੜਾਅ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਮੁੱਠਿਆਂਵਾਲਾ, ਝੁੱਗੀਆਂ ਨੂਰ ਮੁਹੰੰਮਦ, ਰਾਧਲਕੇ, ਕੋਟ ਬੁੱਢਾ, ਤੂਤ ਅਤੇ ਭੰਗਾਲਾ ਵਿਖੇ ਵਿਸ਼ੇਸ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 'ਨਸ਼ਾ ਮੁਕਤੀ ਯਾਤਰਾ' ਨਾਲ ਹੁਣ ਹਰ ਪਿੰਡ, ਹਰ ਸ਼ਹਿਰ ਨਸ਼ਾ ਮੁਕਤ ਹੋਵੇਗਾ | ਉਨ੍ਹਾਂ ਕਿਹਾ ਕਿ ਲੋਕ ਆਪ ਮੁਹਾਰੇ ਅੱਗੇ ਆ ਕੇ ਨਸ਼ਾ ਮੁਕਤੀ ਯਾਤਰਾ ਦਾ ਹਿੱਸਾ ਬਣ ਰਹੇ ਹਨ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਰਾਜ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖ਼ਾਤਮਾ ਹੋ ਜਾਵੇਗਾ | ਇਸ ਮੌਕੇ ਸਮੂਹ ਗ੍ਰਾਮ ਪੰਚਾਇਤਾਂ ਅਤੇ ਪਿੰਡ ਦੇ ਵਸਨੀਕਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ | ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਗੁਰਸਾਹਿਬ ਸਿੰਘ ਸਰਪੰਚ ਪਿੰਡ ਰਾਧਲਕੇ, ਗੁਰਚਰਨ ਸਿੰਘ ਮੈਂਬਰ, ਮਲਵਿੰਦਰ ਸਿੰਘ ਪੰਚਾਇਤ ਮੈਂਬਰ ਸੁਖਵੰਤ ਸਿੰਘ ਕਾਲੇਕੇ ਬਲਾਕ ਪ੍ਰਧਾਨ ਅਤੇ ਕੁਲਦੀਪ ਸਿੰਘ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |