20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ ਸਮਾਪਤ

ਅਜੀਤ ਡੈਸਕ 18-07-2025
ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)-ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨ ਤਾਰਨ ਦੀ ਯੋਗ ਅਗਵਾਈ ਹੇਠ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 2 ਰੋਜ਼ਾ ਟ੍ਰੇਨਿੰਗ/ ਵਰਕਸ਼ਾਪ ਜੋ ਕਿ ਜ਼ਿਲ੍ਹੇ ਦੇ 6 ਸੈਂਟਰਾਂ ਵਿਚ ਚੱਲ ਰਹੇ ਸਨ, ਸਫਲਤਾਪੂਰਵਕ ਸੰਪੰਨ ਹੋਏ | ਇਸਦੇ ਦੂਸਰੇ ਦਿਨ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸਕੂਲ ਕੰਨਿਆਂ ਤਰਨ ਤਾਰਨ ਵਿਖੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡੀ.ਐੱਸ.ਪੀ. ਰਛਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹਾਂ ਤੋਂ ਖ਼ਤਮ ਕਰਨਾ ਸਮੇਂ ਦੀ ਮੁਖ ਲੋੜ ਹੈ ਅਤੇ ਅਧਿਆਪਕ ਇਸ ਮੁਹਿੰਮ ਵਿਚ ਆਪਣਾ ਅਹਿਮ ਰੋਲ ਅਦਾ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨੈਤਿਕ ਸਿੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਜਾਣੀ ਵੀ ਬਹੁਤ ਜਰੂਰੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਦਾ ਅਹਿਮ ਯੋਗਦਾਨ ਹੈ | ਇਸ ਮੌਕੇ ਬੋਲਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਸਿੰਘ ਨੇ ਕਿਹਾ ਕਿ ਨਸ਼ੇ ਇਨਸਾਨ ਦਾ ਜੀਵਨ ਤਬਾਹ ਕਰ ਦਿੰਦੇ ਹਨ, ਇਸ ਲਈ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਸੁਖਬੀਰ ਸਿੰਘ ਕੰਗ ਨੇ ਕਿਹਾ ਕਿ ਨਸ਼ੇ ਦੇ ਨਾਲ ਸਿਰਫ ਇਕ ਜਿੰਦਗੀ ਹੀ ਤਬਾਹ ਨਹੀਂ ਹੁੰਦੀ ਸਗੋਂ ਪੂਰਾ ਘਰ ਬਰਬਾਦ ਹੋ ਜਾਂਦਾ ਹੈ, ਇਸ ਲਈ ਇਹ ਸਾਡਾ ਸਾਰਿਆਂ ਦਾ ਨਿੱਜ਼ੀ ਫਰਜ ਬਣਦਾ ਹੈ ਕਿ ਅਸੀਂ ਸਮਾਜ ਵਿਚੋਂ ਨਸ਼ੇ ਦੇ ਖਾਤਮੇ ਦੇ ਲਈ ਚੰਗੇ ਕਦਮ ਪੁੱਟ ਸਕੀਏ | ਇਸ ਮੌਕੇ ਪਿ੍ੰਸੀਪਲ ਰਵਿੰਦਰ ਕੌਰ ਨੇ ਅਧਿਆਪਕਾਂ ਨੂੰ ਇਨ੍ਹਾਂ ਸੈਮੀਨਾਰਾਂ ਤੋਂ ਬਿਹਤਰੀਨ ਸਿੱਖਿਆ ਹਾਸਲ ਕਰਨ ਅਤੇ ਉਸ ਨੂੰ ਸਹੀ ਰੂਪ ਵਿਚ ਸਕੂਲੀ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ | ਇਥੇ ਜਿਕਰਯੋਗ ਹੈ ਕਿ ਤਰਨ ਤਾਰਨ ਜ਼ਿਲ੍ਹੇ ਦੇ 6 ਵੱਖ-ਵੱਖ ਸੈਂਟਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਆ, ਡਾਈਟ ਕੈਰੋਂ, ਐੱਸ.ਜੀ.ਏ.ਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਕੰਨਿਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਕੰਨਿਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਲੜਕੇ ਵਿਚ ਅਧਿਆਪਕਾਂ ਦੀ 2 ਰੋਜ਼ਾ ਟ੍ਰੇਨਿੰਗ/ ਵਰਕਸ਼ਾਪ ਲਗਾਈ ਗਈ | ਇਸ ਟ੍ਰੇਨਿੰਗ/ਵਰਕਸ਼ਾਪ ਵਿਚ ਅਧਿਆਪਕ ਨੂੰ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ਅਧੀਨ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਵਾਤਾਵਰਣ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਏਕ ਪੇੜ ਮਾਂ ਕੇ ਨਾਮ ਤਹਿਤ ਡੀ.ਐੱਸ.ਪੀ. ਰਛਪਾਲ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਵਲੋਂ ਪੌਦੇ ਲਗਾਏ ਗਏ | ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕੁਆਰਡੀਨੇਟਰ ਮਨਦੀਪ ਸਿੰਘ, ਰੀਸੋਰਸ ਪਰਸਨ ਕਪਿਲ ਭਠੇਜਾ, ਸਾਂਝ ਕੇਂਦਰ ਦੇ ਇੰਚਾਰਜ ਤੇਜਇੰਦਰ ਸਿੰਘ, ਗੁਰਜਿੰਦਰ ਸਿੰਘ, ਕਮਲਜੀਤ ਕੌਰ, ਲੈਕ. ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਹੋਈ ਨੌਜਵਾਨ ਦੀ ਮੌਤ ਨੂੰ ਲੈ ਕੇ ਲੋਕਾਂ ਵਲੋਂ ਸੜਕ ਤੇ ਧਰਨਾ ਅਗਲੀ ਖ਼ਬਰ 'ਨਸ਼ਾ ਮੁਕਤੀ ਯਾਤਰਾ' ਨਾਲ ਹੁਣ ਹਰ ਪਿੰਡ, ਹਰ ਸ਼ਹਿਰ ਹੋਵੇਗਾ ਨਸ਼ਾ ਮੁਕਤ-ਲਾਲਜੀਤ ਸਿੰਘ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।