ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦੀ ਭੈੜੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਵਿੱਚ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਠੱਕਰਪੁਰਾ, ਬਾਹਮਣੀਵਾਲਾ, ਸ਼ਹਾਬਪੁਰ, ਚੰਬਲ ਅਤੇ ਸੇਰੋਂ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ, ਸ਼ਹਿਰ ਅਤੇ ਗਲੀ ਮੁਹੱਲੇ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਚਨਬੱਧ ਤੇ ਦਿ੍ੜ੍ਹ ਸੰਲਕਪ ਹੈ | ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਪੰਚ-ਸਰਪੰਚ ਆਦਿ ਹਾਜ਼ਰ ਸਨ |