ਤਰਨ ਤਾਰਨ, 18 ਜੁਲਾਈ (ਪਰਮਜੀਤ ਜੋਸ਼ੀ)-ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਵਿਦੇਸ਼ੀ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦਾ ਮੈਂਬਰ ਨੂੰ ਇਕ ਗਲੋਕ 9 ਐੱਮ.ਐੱਮ. ਸਮੇਤ ਮੈਗਜ਼ੀਨ ਅਤੇ 20 ਕਾਰਤੂਸ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ.ਦੀਪਕ ਪਾਰੀਕ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਸਕਰਾਂ ਖ਼ਿਲਾਫ਼ ਐੱਸ.ਪੀ.(ਡੀ) ਅਜੇਰਾਜ ਸਿੰਘ ਅਤੇ ਡੀ.ਐੱਸ.ਪੀ.(ਡੀ) ਗੁਰਇੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਿਚ ਕਾਰਵਾਈ ਕਰਦਿਆਂ ਸੀ.ਆਈ.ਏ.ਸਟਾਫ਼ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਵਲੋਂ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ | ਜਿਸ ਤਹਿਤ ਉਨ੍ਹਾਂ ਨੂੰ ਪਤਾ ਲੱਗਾ ਕਿ ਤਕਨੀਕੀ ਇੰਟੈਲੀਜੈਂਸ ਅਤੇ ਹੋਊਮਨ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਗੁਰਬੀਰ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਰਾਜੋਕੇ ਥਾਣਾ ਖਾਲੜਾ ਦੇ ਗੈਂਗਸ਼ਟਰਾ ਨਾਲ ਸਬੰਧ ਹਨ ਅਤੇ ਇਸ ਪਾਸ ਨਾਜਾਇਜ਼ ਅਸਲਾ ਵੀ ਹੈ ਅਤੇ ਇਸਨੇ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਵੀ ਦਿੱਤਾ ਹੈ, ਜੋ ਕਿ ਅੱਜ ਇਹ ਪਿੰਡ ਜਾਮਾਰਾਏ ਨਜ਼ਦੀਕ ਆਪਣੇ ਪਲੱਸਰ ਮੋਟਰਸਾਈਕਲ ਰੰਗ ਕਾਲਾ ਬਿਨਾਂ ਨੰਬਰੀ ਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਨਾਜਾਇਜ਼ ਹਥਿਆਰ ਸਮੇਤ ਘੁੰਮ ਰਿਹਾ ਹੈ | ਜਿਸ 'ਤੇ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਨੇ ਪਿੰਡ ਜਾਮਾਰਾਏ ਨਜ਼ਦੀਕ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਤਾਂ ਇਕ ਮੋਟਰਸਾਈਕਲ ਪਲਸਰ ਰੰਗ ਕਾਲਾ ਬਿਨਾਂ ਨੰਬਰੀ ਆਉਂਦਾ ਦਿਖਾਈ ਦਿੱਤਾ, ਜਿਸ 'ਤੇ 01 ਨੌਜਵਾਨ ਸਵਾਰ ਸੀ | ਜਿਸ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ, ਜੋ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਮੋਟਰਸਾਈਕਲ ਪਿੱਛੇ ਨੂੰ ਮੋੜਨ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਗੁਰਬੀਰ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਰਾਜੋਕੇ ਦੱਸਿਆ | ਜਿਸ ਪਾਸੋਂ ਇਕ 9 ਐੱਮ.ਐੱਮ ਗਲੌਕ ਸਮੇਤ ਮੈਗਜ਼ੀਨ ਸਮੇਤ 20 ਕਾਰਤੂਸ ਬਰਾਮਦ ਕਰਕੇ ਉਸਦੇ ਖ਼ਿਲਾਫ਼ ਥਾਣਾ ਗੋਇੰਦਵਾਲ ਵਿਖੇ ਕੇਸ ਦਰਜ ਕਰਕੇ ਅਦਾਲਤ ਪਾਸੋਂ ਤਿੰਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਕਿ ਗੁਰਬੀਰ ਸਿੰਘ ਉਕਤ ਦੇ ਵਿਦੇਸ਼ੀ ਗੈਂਗਸਟਰ ਯਾਦਵਿੰਦਰ ਸਿੰਘ ਉਰਫ ਯਾਦਾ ਪੁੱਤਰ ਜੈਕਾਰ ਸਿੰਘ ਵਾਸੀ ਚੰਬਾਂ ਕਲਾਂ ਥਾਣਾ ਚੋਹਲਾ ਸਾਹਿਬ ਹਾਲ ਵਿਦੇਸ਼ ਨਾਲ ਸਬੰਧ ਸਨ | ਇਸਨੇ ਯਾਦਵਿੰਦਰ ਸਿੰਘ ਉਰਫ ਯਾਦਾ ਦੇ ਕਹਿਣ 'ਤੇ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਜਗਾ ਤੇ ਭੋਲੇ-ਭਾਲੇ ਲੋਕਾਂ ਪਾਸੋਂ ਫਿਰੌਤੀ ਦੀ ਮੰਗ ਕਰਕੇ ਫਾਈਰਿੰਗ ਕੀਤੀ ਸੀ | ਇਥੇ ਵਰਨਣਯੋਗਗੱਲ ਇਹ ਹੈ ਕਿ ਯਾਦਵਿੰਦਰ ਸਿੰਘ ਉਰਫ ਯਾਦਾ ਵਿਦੇਸ਼ੀ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਅਤੇ ਸਤਨਾਮ ਸਿੰਘ ਉਰਫ ਸੱਤਾ ਨੌਸ਼ਿਹਰਾ ਨਾਲ ਸੰਪਰਕ ਵਿਚ ਹੈ ਅਤੇ ਯਾਦਵਿੰਦਰ ਸਿੰਘ ਇਨ੍ਹਾਂ ਦੇ ਕਹਿਣ 'ਤੇ ਇਨ੍ਹਾਂ ਵਾਰਦਾਤਾ ਨੂੰ ਅੰਜ਼ਾਮ ਦਿੰਦਾ ਸੀ | ਤਰਨ ਤਾਰਨ ਪੁਲਿਸ ਨੇ ਇਸ ਉਕਤ ਮੁਲਜ਼ਮ ਗੁਰਬੀਰ ਸਿੰਘ ਨੂੰ ਗਿ੍ਫਤਾਰ ਕਰਕੇ ਕਈ ਮਾਮਲਿਆਂ ਨੂੰ ਟਰੇਸ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ |