ਫਤਿਆਬਾਦ, 18 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਜਥੇਦਾਰ ਮੋਹਨ ਸਿੰਘ ਤੁੜ ਦੀ 46ਵੀਂ ਬਰਸੀ ਜੋ ਕਿ 30 ਜੁਲਾਈ ਨੂੰ ਤਰਨਾ ਦਲ ਦੇ 16ਵੇਂ ਮੁਖੀ ਬਾਬਾ ਜੋਗਾ ਸਿੰਘ ਦੀ ਰਹਿਨਮਾਈ ਹੇਠ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਤੁੜ ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਇਸ ਦੇ ਸੰਬੰਧ ਵਿਚ ਜਥੇਦਾਰ ਮੋਹਣ ਸਿੰਘ ਤੁੜ ਯਾਦਗਾਰ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਰੂ ਅੰਗਦ ਦੇਵ ਦਰਬਾਰ ਵਿਖੇ ਹੋਵੇਗਾ | ਇਸ ਦੀ ਜਾਣਕਾਰੀ ਜਥੇਦਾਰ ਮੋਹਣ ਸਿੰਘ ਤੁੜ ਦੇ ਪੋਤਰੇ ਡਾ. ਹਰਭਜਨ ਸਿੰਘ ਤੁੜ ਪੁੱਤਰ ਜਥੇਦਾਰ ਤਰਲੋਚਨ ਸਿੰਘ ਤੁੜ ਸਾਬਕਾ ਮੈਂਬਰ ਪਾਰਲੀਮੈਂਟ ਨੇ ਦਿੱਤੀ | ਤੁੜ ਨੇ ਦੱਸਿਆ ਕਿ ਮੇਰੇ ਦਾਦਾ ਜਥੇਦਾਰ ਮੋਹਣ ਸਿੰਘ ਤੁੜ ਕੁਰਬਾਨੀ ਵਾਲੇ ਅਕਾਲੀ ਸਨ, ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੋੋਂ ਇਲਾਵਾ ਅਕਾਲੀ ਮੰਤਰੀ ਅਤੇ ਅਡੋਲਤਾ ਤੇ ਨਿਡਰਤਾ ਦੇ ਮੁਜੱਸਮੇ ਸਨ, ਜਿਨ੍ਹਾਂ ਨੂੰ ਅਕਾਲੀ ਦਲ ਬਾਦਲ ਨੇ ਵਿਸਾਰ ਦਿੱਤਾ | ਡਾ. ਹਰਭਜਨ ਸਿੰਘ ਤੁੜ ਨੇ ਦੱਸਿਆ ਕਿ ਇਸ ਸਾਲ ਇਹ ਬਰਸੀ ਸਮਾਗਮ ਵੱਡੇ ਪੱਧਰ 'ਤੇ ਗੁਰਦੁਆਰਾ ਸਾਹਿਬ ਪਿੰਡ ਤੁੜ ਵਿਖੇ ਤਰਨਾ ਦਲ ਦੇ ਮੌਜੂਦਾ ਮੁੱਖ ਸੇਵਾਦਾਰ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸ਼ਰਧਾ ਨਾਲ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਹੈ |