30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 19-07-2025
ਹਰੀਕੇ ਪੱਤਣ, 18 ਜੁਲਾਈ (ਸੰਜੀਵ ਕੁੰਦਰਾ)-ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸਕੂਲ ਵਿਚ ਚੱਲ ਰਹੇ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ, ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰੌਬਿਨਪ੍ਰੀਤ ਕੌਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਧਾਰਮਿਕ ਅਧਿਆਪਕ ਤਸਬੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਵਲੋਂ ਬਖਸ਼ੀ ਸਿੱਖਿਆ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਦੇ ਵਿਦਿਆਰਥੀ ਗੁਰਜਿੰਦਰ ਸਿੰਘ, ਅਮਿਤੇਜਬੀਰ ਸਿੰਘ, ਗੁਰਨੂਰ ਸਿੰਘ, ਜਪੁਜੀ ਕੌਰ ਨੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ 'ਤੇ ਕਵਿਤਾ ਗਾਇਨ ਕੀਤੀਆਂ | ਪਿ੍ੰਸੀਪਲ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈ ਕੇ ਸੋਹਣਾ ਜੀਵਨ ਬਤੀਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਸਾਵਣ ਦੇ ਮਹੀਨੇ ਵਿਚ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਵੀ ਜਾਗਰੂਕ ਕੀਤਾ | ਸਕੂਲ ਦੇ ਮੈਂਬਰ ਇੰਚਾਰਜ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸ਼ੁੱਭ ਇੱਛਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਸਾਬਕਾ ਰਾਜਪਾਲ ਸਤਪਾਲ ਮਲਿਕ ਦੀ ਸਿਹਤਯਾਬੀ ਲਈ ਕੀਤੀ ਅਰਦਾਸ ਅਗਲੀ ਖ਼ਬਰ ਆਜ਼ਾਦ ਗਰੁੱਪ ਵਲੋਂ 20 ਜੁਲਾਈ ਨੂੰ ਝਬਾਲ ਵਿਖੇ ਕਰਵਾਈ ਜਾ ਰਹੀ ਰੈਲੀ ਇਤਿਹਾਸ ਸਿਰਜੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।