ਮੀਆਂਵਿੰਡ, 18 ਜੁਲਾਈ (ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਨੇੜਲੇ ਸਾਥੀ ਜਿੰਨ੍ਹਾਂ ਵਿਚ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਕੁਆਰਡੀਨੇਟਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕੁਆਰਡੀਨੇਟਰ ਯੁੱਧਵੀਰ ਸਿੰਘ ਸਰਲੀ, ਬਲਾਕ ਦੇ ਐਕਟਿੰਗ ਪ੍ਰਧਾਨ ਸਾਬਕਾ ਸਰਪੰਚ ਅਰਜਨਬੀਰ ਸਿੰਘ ਕੰਗ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਪਿੰਡ ਖੱਖ ਦੇ ਸਰਪੰਚ ਸਰਬਜੀਤ ਸਿੰਘ ਦੇ ਗ੍ਰਹਿ ਪਹੁੰਚੇ ਜਿੱਥੇ ਉਨ੍ਹਾਂ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਿਆਸੀ ਵਿਚਾਰ ਵਟਾਂਦਰੇ ਕੀਤੇ | ਇਸ ਮੌਕੇ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਅੱਜ ਭਾਵੇਂ ਅਸੀਂ ਇੱਥੇ ਪਾਰਟੀ ਸਬੰਧੀ ਕੁਝ ਗੱਲਾਂ ਸਾਂਝੀਆਂ ਕੀਤੀਆਂ ਹਨ, ਪਰ ਉਹ ਅੱਜ ਸਰਪੰਚ ਸਰਬਜੀਤ ਸਿੰਘ ਦੀ ਪਤਨੀ ਜੋ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਪਹੁੰਚੇ ਹਨ | ਇਸ ਮੌਕੇ ਸਾਬਕਾ ਸਰਪੰਚ ਗੁਰਜੀਤ ਸਿੰਘ ਵੈਰੋਵਾਲ, ਸਾਬਕਾ ਸਰਪੰਚ ਹਰਜਿੰਦਰ ਸਿੰਘ ਨਾਗੋਕੇ ਮੋੜ, ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਖੋਜਕੀਪੁਰ, ਸਾਬਕਾ ਥਾਣੇਦਾਰ ਹਰਭਜਨ ਸਿੰਘ ਸਰਾਂ, ਤਜਿੰਦਰ ਸਿੰਘ ਕੰਗ ਸਰਾਂ, ਸਾਬਕਾ ਸਰਪੰਚ ਜੇ.ਪੀ. ਜਵੰਦਪੁਰ, ਪੀਟਰ ਮਸੀਹ ਢੋਟਾ ਆਦਿ ਹਾਜ਼ਰ ਸਨ |