30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਤਸਕਰ 2 ਵਿਦੇਸ਼ੀ ਪਿਸਤੌਲਾਂ ਸਮੇਤ ਕਾਬੂ-ਐੱਸ.ਐੱਸ.ਪੀ.

ਅਜੀਤ ਡੈਸਕ 19-07-2025
ਤਰਨ ਤਾਰਨ, 18 ਜੁਲਾਈ (ਪਰਮਜੀਤ ਜੋਸ਼ੀ)- ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਸਰਹੱਦ ਪਾਰੋਂ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਤਸਕਰਾਂ ਨੂੰ 2 ਵਿਦੇਸ਼ੀ ਪਿਸਤੌਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ.ਦੀਪਕ ਪਾਰੀਕ ਨੇ ਦੱਸਿਆ ਕਿ ਸੀ.ਆੀ.ਏ.ਸਟਾਪ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਵਲੋਂ ਮਾੜੇ ਅਨਸਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ | ਜਿਸ ਤਹਿਤ ਸੀ.ਆਈ.ਏ ਸਟਾਫ਼ ਤਰਨ ਤਾਰਨ ਨੂੰ ਤਕਨੀਕੀ ਇੰਟੈਲੀਜੈਂਸ ਅਤੇ ਹਿਊਮਨ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਵਿਕਰਮਜੀਤ ਸਿੰਘ ਉਰਫ ਬਿੱਕਾ ਪੁੱਤਰ ਜੀਵਨ ਸਿੰਘ ਵਾਸੀ ਸਿੰਘਪੁਰਾ, ਦਲੇਰ ਸਿੰਘ ਉਰਫ ਦਲੇਰਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਸਿੰਘਪੁਰਾ ਅਤੇ ਜੂਵਨਾਇਲ ਜੋ ਕਿ ਇਨ੍ਹਾਂ ਦੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਵਿਅਕਤੀ ਡਰੋਨ ਰਾਹੀਂ ਸਰੱਹਦ ਪਾਰੋਂ ਨਾਜਾਇਜ਼ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆ ਵਿਚ ਸਪਲਾਈ ਕਰਦੇ ਹਨ | ਜੋ ਕਿ ਸਰਹੱਦ ਪਾਰੋਂ ਮੰਗਵਾਏ ਗਏ ਵਿਦੇਸ਼ੀ ਪਿਸਤੌਲਾਂ ਸਮੇਤ ਆਪਣੇ ਮੋਟਰਸਾਈਕਲ ਹਾਂਡਾ ਡਰੀਮ ਨੰਬ ਪੀ.ਬੀ.02 ਸੀ.ਐੱਚ. 8113 'ਤੇ ਸਵਾਰ ਹੋ ਕੇ ਬਾਰਡਰ ਸਾਈਡ ਤੋਂ ਪਿੰਡ ਸੁਰਸਿੰਘ ਵੱਲ ਨੂੰ ਆ ਰਹੇ ਹਨ | ਜਿਸ 'ਤੇ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਨੇ ਪਿੰਡ ਸੁਰਸਿੰਘ ਨਜ਼ਦੀਕ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਤਾਂ ਇਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ, ਜਿਸ 'ਤੇ 3 ਨੌਜਵਾਨ ਸਵਾਰ ਸਨ | ਜਿਸ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ, ਜੋ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਮੋਟਰਸਾਈਕਲ ਪਿੱਛੇ ਨੂੰ ਮੋੜਨ ਲੱਗੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਹਨਾਂ ਨੇ ਆਪਣਾ ਨਾਮ ਵਿਕਰਮਜੀਤ ਸਿੰਘ ਉਰਫ ਬਿੱਕਾ ਪੁੱਤਰ ਜੀਵਨ ਸਿੰਘ, ਦਲੇਰ ਸਿੰਘ ਉਰਫ ਦਲੇਰਾ ਅਤੇ ਜੂਵਨਾਇਲ ਦੱਸਿਆ, ਜਿਨ੍ਹਾਂ ਦੀ ਤਲਾਸ਼ੀ ਕਰਕੇ ਇਨ੍ਹਾਂ ਪਾਸੋਂ ਦੋ ਵਿਦੇਸ਼ੀ ਪਿਸਟਲ 30 ਬੋਰ (5 ਸ਼ੋਰਟ ਪਿਸਟਲਸ) ਸਮੇਤ 2 ਮੈਗਜ਼ੀਨ ਅਤੇ 4 ਕਾਰਤੂਸ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਕਿ ਇਹ ਉਕਤ ਵਿਅਕਤੀ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾ ਦੀ ਤਸਕਰੀ ਕਰਦੇ ਸਨ ਅਤੇ ਸਰਹੱਦ ਪਾਰੋਂ ਮੰਗਵਾਏ ਗਏ ਨਾਜਾਇਜ਼ ਹਥਿਆਰਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਪਲਾਈ ਕਰਦੇ ਸਨ | ਇਹ ਹਥਿਆਰ ਪਾਕਿਸਤਾਨ ਪਾਸੋਂ ਡਰੋਨ ਰਾਹੀਂ ਮੰਗਵਾਏ ਗਏ ਸਨ | ਉਨ੍ਹਾਂ ਦੱਸਿਆ ਕਿ ਪੇਸ਼ ਅਦਾਲਤ ਕਰਕੇ ਹੋਰ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ.(ਡੀ) ਗੁਰਿੰਦਰਪਾਲ ਸਿੰਘ ਨਾਗਰਾ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਕਾਬੂ-ਐੱਸ.ਐੱਸ.ਪੀ. ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਪਿੰਡ ਤਖ਼ਤੂਚੱਕ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।