29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਕਾਬੂ-ਐੱਸ.ਐੱਸ.ਪੀ.

ਅਜੀਤ ਡੈਸਕ 19-07-2025
ਤਰਨ ਤਾਰਨ, 18 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ.ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ.ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੇਟ ਜਵੰਦਪੁਰ ਤੋਂ ਬਲਵਿੰਦਰ ਸਿੰਘ ਉਰਫ ਬੱਬਲੂ ਪੁੱਤਰ ਰਾਜਬੀਰ ਸਿੰਘ ਵਾਸੀ ਮੀਆਂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ.ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਰੂ ਕਾ ਖੂਹ ਪੁਲ ਗੰਦਾ ਨਾਲਾ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਦੌਰਾਨ ਪਲਵਿੰਦਰ ਸਿੰਘ, ਮੇਜਰ ਸਿੰਘ ਪੁੱਤਰਾਨ ਸੁਰਜੀਤ ਸਿੰਘ ਵਾਸੀ ਪਿੰਡ ਗੋਹਲਵੜ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ.ਰਜਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਚਰਨਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਰਸੂਲਪੁਰ ਕਲਾਂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 18750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ.ਰਾਜਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਰੇਨ ਮਾੜੀਮੇਘਾ ਨਜ਼ਦੀਕ ਨਾਕਾਬੰਦੀ ਦੌਰਾਨ ਹੀਰਾ ਸਿੰਘ ਪੁੱਤਰ ਬਾਜ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ.ਗੁਰਮੀਤ ਸਿੰਘ ਨੇ ਚੌਂਕ ਭਾਊਵਾਲ ਤੋਂ ਹਰਪ੍ਰੀਤ ਸਿੰਘ ਉਰਫ ਨਿੱਕਾ ਪੁੱਤਰ ਗੁਰਸਾਹਿਬ ਸਿੰਘ ਵਾਸੀ ਤੂਤ ਨੂੰ ਕਾਬੂ ਕਰਕੇ ਉਸ ਪਾਸੋਂ 11,250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ.ਗੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਰਦਿਆਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕੋਟਦਾਤਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 40 ਲੀਟਰ ਲਾਹਣ ਬਰਾਮਦ ਕਰਕੇ ਉਸ ਨੂੰ ਕਾਬੂ ਕਰ ਲਿਆ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪ੍ਰਤਾਪ ਸਿੰਘ ਪੁੱਤਰ ਬਲਵਿੰਦਰ ਸਿੰਘ, ਹਰਮਨ ਕੌਰ ਪਤਨੀ ਪਲਵਿੰਦਰ ਸਿੰਘ ਵਾਸੀ ਅਬੋਹਰ ਹਾਲ ਵਾਸੀ ਪਿੰਡ ਠੱਠਾ, ਹਰਪ੍ਰੀਤ ਕੌਰ ਪਤਨੀ ਰਣਜੀਤ ਸਿੰਘ ਵਾਸੀ ਪਿੰਡ ਠੱਠਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 29350 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ.ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਸੂਆ ਪੱਟੜੀ ਚੋਹਲਾ ਸਾਹਿਬ ਤੋਂ ਕਰਤਾਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਧੁੰਨ ਢਾਏ ਵਾਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੇਪਰ ਪੰਨੀ, ਇਕ ਲਾਈਟਰ, 10 ਰੁਪਏ ਦੇ ਨੋਟ ਦੀ ਪਾਈਪ ਬਰਾਮਦ ਕੀਤੀ ਗਈ ਹੈ |
ਪਿਛਲੀ ਖ਼ਬਰ 20 ਦੀ ਰੈਲੀ ਦੌਰਾਨ ਆਜ਼ਾਦ ਗਰੁੱਪ ਕਰੇਗਾ ਸਿਆਸੀ ਧਮਾਕਾ- ਕਾਕਾ ਛਾਪਾ, ਨਾਮਧਾਰੀ ਅਗਲੀ ਖ਼ਬਰ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਤਸਕਰ 2 ਵਿਦੇਸ਼ੀ ਪਿਸਤੌਲਾਂ ਸਮੇਤ ਕਾਬੂ-ਐੱਸ.ਐੱਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।