ਤਰਨ ਤਾਰਨ, 19 ਜੁਲਾਈ (ਇਕਬਾਲ ਸਿੰਘ ਸੋਢੀ)-ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਵਰਕਰਾਂ ਨੇ ਸਵਾਗਤ ਕੀਤਾ | ਇਸ ਮੌਕੇ ਜਗਦੇਵ ਮਾਰਕੀਟ ਤਰਨ ਤਾਰਨ ਵਿਖੇ ਦੁਕਾਨਦਾਰਾਂ ਹਰਿੰਦਰ ਸਿੰਘ ਬਾਠ, ਗੱਬਰ ਸਿੰਘ, ਮਨਜੀਤ ਸਿੰਘ, ਮਲਕੀਤ ਸਿੰਘ, ਕਰਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਹਿਰਦੇ ਬਾਊ, ਬੱਬੂ, ਗੁਰਜੰਟ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ ਸਰਪੰਚ, ਐੱਚ.ਐੱਸ. ਬੈਟਰੇ ਵਾਲੇ, ਗੁਰਮੀਤ ਸਿੰਘ, ਦਸਮੇਸ਼ ਟਰੈਵਲ ਆਦਿ ਨੇ ਦੱਸਿਆ ਕਿ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਬੱਲ ਮਿਲੇਗਾ, ਕਿਉਂਕਿ ਹਰਮੀਤ ਸਿੰਘ ਸੰਧੂ ਵਲੋਂ ਅਕਾਲੀ ਸਰਕਾਰ ਸਮੇਂ ਵਿਧਾਇਕ ਰਹਿੰਦਿਆਂ ਤਰਨ ਤਾਰਨ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਗਿਆ ਸੀ ਅਤੇ ਉਹ ਤਜਰਬੇਕਾਰ ਸਿਆਸਤਦਾਨ ਹਨ, ਅਗਰ ਜ਼ਿਮਨੀ ਚੋਣ ਵਿਚ ਉਨ੍ਹਾਂ ਨੂੰ ਪਾਰਟੀ ਵਲੋਂ ਕੋਈ ਜਿੰਮੇਵਾਰੀ ਦਿੱਤੀ ਜਾਂਦੀ ਹੈ, ਤਾਂ ਉਹ ਸ਼ਹਿਰ ਦੇ ਵਿਕਾਸ ਲਈ ਪਹਿਲਾਂ ਦੀ ਤਰ੍ਹਾਂ ਬਹੁਤ ਕੁਝ ਕਰ ਸਕਦੇ ਹਨ | ਇਸ ਮੌਕੇ ਉਨ੍ਹਾਂ ਸਾਬਕਾ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਦਾ ਵੀ ਧੰਨਵਾਦ ਕੀਤਾ, ਜੋ ਕਿ ਆਪਣੇ ਵਰਕਰਾਂ ਨਾਲ ਚਟਾਂਨ ਵਾਂਗ ਖ਼ੜੇ ਹਨ |