ਫਤਿਆਬਾਦ, 19 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਭਰੋਵਾਲ ਦੇ ਇਕ ਘਰ ਵਿਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਪਿੰਡ ਭਰੋਵਾਲ ਦੇ ਵਸਨੀਕ ਪਰਮਪਾਲ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡੇ ਪਰਿਵਾਰਕ ਮੈਂਬਰ ਕਿਧਰੇ ਬਾਹਰ ਗਏ ਸਨ ਤਾਂ ਪਿੱਛੋੋਂ ਸਾਡੇ ਘਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਸਾਡੇ ਕਿਸੇ ਗੁਆਂਢੀ ਵਲੋਂ ਫੋਨ ਕਰ ਕੇ ਦੱਸਿਆ ਕਿ ਤੁਹਾਡੇ ਘਰ ਵਿਚ ਅੱਗ ਲੱਗ ਗਈ ਹੈ | ਉਨ੍ਹਾਂ ਦੱਸਿਆ ਕਿ ਸਾਡੇ ਘਰ ਵਿਚ ਅੱਗ ਲੱਗਣ ਨਾਲ ਤਕਰੀਬਨ 4 ਤੋੋਂ 5 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਅਜੇ ਹੋਰ ਵੀ ਸਮਾਨ ਅੰਦਰੋਂ ਬਾਹਰ ਕੱਢਿਆ ਜਾ ਰਿਹਾ ਪਤਾ ਨਹੀਂ ਹੋਰ ਕਿੰਨਾ ਕੁ ਨੁਕਸਾਨ ਹੋਇਆ ਹੈ | ਪਰਿਵਾਰਕ ਮੈਂਬਰਾਂ ਨੇ ਪਿੰਡ ਭਰੋਵਾਲ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮਦਦ ਨਾਲ ਸਾਡੇ ਘਰ ਦੇ ਬਾਕੀ ਸਮਾਨ ਦਾ ਬਚਾ ਹੋ ਗਿਆ | ਫਿਲਹਾਲ ਖ਼ਬਰ ਲਿਖਣ ਤੱਕ ਅੱਗ ਦੀ ਲਪੇਟ ਵਿਚ ਆਏ ਬਾਕੀ ਘਰੇਲੂ ਸਮਾਨ ਨੂੰ ਬਾਹਰ ਕੱਢਿਆ ਜਾ ਰਿਹਾ ਸੀ |