ਤਰਨ ਤਾਰਨ, 19 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਇਕ-ਇਕ ਕਰਕੇ ਪੂਰਾ ਕਰਕੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਖੁਸ਼ ਨਜ਼ਰ ਆ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ 'ਆਪ' ਆਗੂ ਲਖਬੀਰ ਸਿੰਘ ਰਟੌਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚੋਂ ਭਿ੍ਸ਼ਟਾਚਾਰ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ ਨਸ਼ਾ ਤਸਕਰਾਂ ਨੂੰ ਜਿਥੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ, ਉਥੇ ਭਿ੍ਸ਼ਟਾਚਾਰ ਵਿਚ ਲਿਪਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਘਰਾਂ ਦੇ ਰਸਤੇ ਦਿਖਾਏ ਜਾ ਰਹੇ ਹਨ | ਰਟੌਲ ਨੇ ਕਿਹਾ ਕਿ ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਈ ਗਾਰੰਟੀਆਂ ਦੇਣ ਦੇ ਵਾਅਦੇ ਮੁਤਾਬਿਕ 'ਆਪ' ਸਰਕਾਰ ਵਲੋਂ ਇਕ-ਇਕ ਕਰਕੇ ਗਾਰੰਟੀਆਂ ਨੂੰ ਪੂਰਾ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ |