01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਫਤਿਆਬਾਦ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 20-07-2025
ਫਤਿਆਬਾਦ, 19 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਆਫ ਕੈਡਿਡ ਸਟੱਡੀਜ਼ ਫਤਿਆਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਮਾਸਟਰ ਮੰਗਤ ਰਾਮ ਨੇ ਸ੍ਰੀ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਚੇਅਰਮੈਨ ਰਵਿੰਦਰ ਕੁਮਾਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਿੱਖਾ ਦੇ ਅੱਠਵੇਂੇ ਗੁਰੂ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਜੀਵਨ ਫਲਸਫੇ ਤੋਂ ਜਾਣੂ ਕਰਵਾਇਆ | ਇਸ ਮੌਕੇ ਪਿ੍ੰਸੀਪਲ ਅਨੀਤਾ ਚਤਰਥ , ਸੰਤੋਸ਼ ਕੁਮਾਰੀ, ਮਮਤਾ ਮੈਡਮ, ਤੇਜਿੰਦਰ ਸਿੰਘ, ਸੰਦੀਪ ਸਿੰਘ, ਜਸਬੀਰ ਸਿੰਘ, ਸਰਬਜੀਤ ਸਿੰਘ, ਜਸਬੀਰ ਸਿੰਘ, ਅਰਚਨਾ ਮੈਡਮ, ਬਲਜੀਤ ਕੌਰ, ਰਮਨਦੀਪ ਕੌਰ, ਇੰਦੀਪ ਮੈਡਮ, ਰਜਨੀਸ਼ ਮੈਡਮ, ਕਿਰਨਦੀਪ ਕੌਰ, ਅੰਤਰਪ੍ਰੀਤ ਕੌਰ, ਜਸਪ੍ਰੀਤ ਕੌਰ, ਕੰਵਲਪ੍ਰੀਤ ਕੌਰ, ਕੁਲਵਿੰਦਰ ਮੈਡਮ, ਮਨਜਿੰਦਰ ਕੌਰ, ਹਰਪ੍ਰੀਤ ਮੈਡਮ, ਕੋਮਲਦੀਪ ਕੌਰ, ਡੋਲੀ ਮੈਡਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤਰਨ ਤਾਰਨ 'ਚ ਪੰਜਾਬ ਖੇਤ ਮਜ਼ਦੂਰ ਸਭਾ ਦੀ ਕਨਵੈਨਸ਼ਨ ਹੋਈ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।