ਝਬਾਲ, 19 ਜੁਲਾਈ (ਸਰਬਜੀਤ ਸਿੰਘ)-ਚੀਫ ਖਾਲਸਾ ਦੀਵਾਨ ਦੀ ਰਹਿਨੁਮਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ੂੰ ਸਮਰਪਿਤ ਹਫਤਾ ਭਰ ਚੱਲਣ ਵਾਲਾ ਧਾਰਮਿਕ ਸਮਾਗਮ ਕਰਾਇਆ ਗਿਆ | ਜਿਸ ਵਿਚ ਰੋਜਾਨਾਂ ਸਵੇਰ ਦੀ ਸਭਾ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂ ਜੀ ਨਾਲ ਸੰਬੰਧਿਤ ਭਾਸ਼ਣ, ਕਵਿਤਾਵਾਂ ਅਤੇ ਸ਼ਬਦ ਗਾਇਨ ਕੀਤੇ ਗਏ | ਪਿ੍ੰਸੀਪਲ ਹਰਮੀਤ ਕੌਰ ਅਤੇ ਸਮੂਹ ਸਟਾਫ ਸਵੇਰ ਦੀ ਸਭਾ ਵਿਚ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਵਿਦਿਆਰਥੀਆਂ ਵਿਚਕਾਰ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਧਾਰਮਿਕ ਮੁਕਾਬਲਾ ਵੀ ਕਰਵਾਇਆ ਗਿਆ | ਜਿਸ ਵਿਚ ਸਹੀ ਜਵਾਬ ਦੇਣ ਵਾਲੇ ਹਰੇਕ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ |