ਝਬਾਲ, 19 ਜੁਲਾਈ (ਸਰਬਜੀਤ ਸਿੰਘ)-ਆਜ਼ਾਦ ਗਰੁੱਪ ਵਲੋਂਾ ਦਾਣਾ ਮੰਡੀ ਝਬਾਲ ਵਿਖੇ ਕਰਵਾਈ ਜਾ ਰਹੀ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਦੇ ਦੌਰੇ ਕਰਦਿਆਂ ਸਾਬਕਾ ਸਰਪੰਚ ਵਰਿੰਦਰਜੀਤ ਸਿੰਘ ਹੀਰਾਪੁਰ ਦੇ ਗ੍ਰਹਿ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਗੌਰਵ ਸਿੰਘ ਵਲਟੋਹਾ ਨੇ ਵਰਕਰਾਂ ਨਾਲ ਇਕ ਮੀਟਿੰਗ ਕੀਤੀ | ਇਸ ਮੌਕੇ ਗੱਲਬਾਤ ਕਰਦੇ ਆਂ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਅਤੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਆਖਿਆ ਕਿ ਝਬਾਲ ਵਿਖੇ ਹੋ ਰਹੀ ਰੈਲੀ ਤੋਂ ਬਾਅਦ ਜਲਦੀ ਹੀ ਹਲਕੇ ਦੇ ਸਮੂਹ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਆਜ਼ਾਦ ਗਰੁੱਪ ਦੀਆਂ ਲੋਕ ਭਲਾਈ ਨੀਤੀਆਂ ਸਬੰਧੀ ਲੋਕਾਂ ਨੂੰ ਮੀਟਿੰਗਾਂ ਕਰਕੇ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਸਰਪੰਚ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮਾ ਗੱਗੋਬੂਹਾ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਵਾਲ, ਡਾਇਰੈਕਟਰ ਦਲਜੀਤ ਸਿੰਘ ਐਮਾ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਅਮਰਿੰਦਰ ਸਿੰਘ ਮਾਣਕ, ਗੁਰਿੰਦਰ ਸਿੰਘ ਬਾਬਾ ਲੰਗਾਹ, ਗੁਰਰਾਜ ਸਿੰਘ ਢਿੱਲੋਂ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਬਾਊ ਦਾਉਕੇ, ਪੰਚਾਇਤ ਝਬਾਲ ਅਤੇ ਹੋਰ ਵੀ ਆਗੂ ਹਾਜ਼ਰ ਸਨ |