ਤਰਨ ਤਾਰਨ, 19 ਜੁਲਾਈ (ਇਕਬਾਲ ਸਿੰਘ ਸੋਢੀ)- ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਬੀਰ ਸਿੰਘ ਇਕਾਈ ਮੁਰਾਦਪੁਰ ਦੀ ਮੀਟਿੰਗ ਪ੍ਰਧਾਨ ਤੇਜਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸ਼ੇਰੋਂ ਜੋਨ ਦੀਆਂ ਇਕਾਈਾਂ ਦੇ ਜੋਨ ਪ੍ਰਧਾਨ ਸਵਿੰਦਰ ਸਿੰਘ ਦੁਗਵਾਲਾ ਨੇ ਕਿਹਾ ਕਿ 21 ਨੂੰ ਐੱਸ.ਐੱਸ.ਪੀ. ਦਫਤਰ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਬਲਜਿੰਦਰ ਸਿੰਘ ਸ਼ੇਰੋਂ, ਨਿਸ਼ਆਨ ਸਿੰਘ ਸਹਾਬਪੁਰ, ਤੇਜਿੰਦਰਪਾਲ ਰਸੂਲਪੁਰ ਨੇ ਮੈਂਬਰਸ਼ਿਪ ਬਾਰੇ ਅਤੇ ਜਥੇਬੰਦਕ ਢਾਂਚੇ ਤੋਂ ਇਲਾਵਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਵਿਚ ਬਲਵਿੰਦਰ ਸਿੰਘ ਖਜਾਨਚੀ, ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਸੁਖਵਿੰਦਰ ਸਿੰਘ, ਸੇਵਕ ਸਿੰਘ, ਬਲਵਿੰਦਰ ਸਿੰਘ ਕੰਗ ਮੌਜੂਦ ਸਨ |