ਝਬਾਲ, 19 ਜੁਲਾਈ (ਸੁਖਦੇਵ ਸਿੰਘ)-ਝੂਠ ਬੋਲ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਹੋਰ ਕਾਲੇ ਦਿਨਾਂ ਵੱਲ ਧਕੇਲ ਦਿੱਤਾ ਹੈ, ਜਿਸ ਕਰਕੇ ਪੰਜਾਬ ਵਿਚ ਅਮਨ ਸ਼ਾਂਤੀ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਅੰਮਿ੍ਤਸ਼ੇਰ ਸਿੰਘ ਮੰਨਣ, ਹਰਜੋਤ ਸਿੰਘ ਛਾਪਾ ਅਤੇ ਅੰਮਿ੍ਤਬੀਰ ਸਿੰਘ ਭੁੱਚਰ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਟਿਕਟ ਦੇ ਦਾਅਵੇਦਾਰ ਰਾਜਬੀਰ ਸਿੰਘ ਭੁੱਲਰ ਦੇ ਹੱਕ ਵਿਚ ਲੋਕਾਂ ਨੂੰ ਲਾਮਬੰਦ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੀ ਹੈ ਅਤੇ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪੱਛੜ ਗਿਆ ਹੈ | ਉਨ੍ਹਾਂ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸਮੂਹ ਕਾਂਗਰਸੀ ਵਰਕਰਾਂ ਨੂੰ ਕਮਰਕੱਸੇ ਦੀ ਅਪੀਲ ਕੀਤੀ |