02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਆਮ ਆਦਮੀ ਪਾਰਟੀ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦੇਵੇਗੀ-ਲਾਲਜੀਤ ਸਿੰਘ ਭੁੱਲਰ

ਅਜੀਤ ਡੈਸਕ 20-07-2025
ਨੌਸ਼ਹਿਰਾ ਪੰਨੂੰਆਂ, 19 ਜੁਲਾਈ (ਦੀਪਕ ਮੈਣੀ)- ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਲਗਾਤਾਰ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਇਨ੍ਹਾਂ ਵਿਕਾਸ ਕਾਰਜਾਂ ਨੂੰ ਹੋਰ ਵਧੇਰੀ ਉਤਸਾਹਿਤ ਕਰਨ ਦੇ ਉਦੇਸ਼ ਨਾਲ ਹਲਕਾ ਪੱਟੀ ਦੇ ਪਿੰਡ ਢੋਟੀਆਂ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਤਕਰੀਬਨ ਇਕ ਕਰੋੜ ਰੁਪਏ ਦੀ ਲਾਗਤ ਨਾਲ਼ ਹੋਏ ਸਾਰੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ | ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਫੋਕਸ ਸਿਹਤ ਅਤੇ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣਾ ਹੈ | ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਵਿਚ ਹੋਈ ਤਬਦੀਲੀ ਨੇ ਸਮੂਹ ਪੰਜਾਬ ਵਾਸੀਆਂ ਦਾ ਦਿਲ ਜਿੱਤ ਲਿਆ ਹੈ | ਇਸ ਮੌਕੇ ਪਿੰਡ ਢੋਟੀਆਂ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਲੋਕ ਲਹਿਰ ਪਾਰਟੀ ਵਲੋਂ ਲੱਗੇ ਕੈਂਪ ਵਿਚ 175 ਮਰੀਜ਼ਾਂ ਦਾ ਹੋਇਆ ਚੈੱਕਅੱਪ, ਮੁਫ਼ਤ ਦਿੱਤੀਆਂ ਦਵਾਈਆਂ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਮੀਆਂਵਿੰਡ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।