12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ਼ ਲੁਧਿਆਣਾ ਦੇ 22 ਦੇ ਧਰਨੇ ਸੰਬੰਧੀ ਲੋਕਾਂ ਵਿਚ ਉਤਸ਼ਾਹ - ਕੁਲਦੀਪ ਸਿੰਘ ਔਲਖ

ਅਜੀਤ ਡੈਸਕ 21-07-2025

ਗੋਇੰਦਵਾਲ ਸਾਹਿਬ, 20 ਜੁਲਾਈ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਦੇ ਵਿਰੁੱਧ ਲੁਧਿਆਣਾ ਵਿਖੇ 22 ਜੁਲਾਈ ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਸੰਬੰਧੀ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਪੰਜਾਬ ਨੂੰ ਬਰਬਾਦ ਕਰ ਦੇਵੇਗੀ, ਕਿਉਂਕਿ ਇਹ ਨੀਤੀ ਸਿੱਧੇ ਤੌਰ 'ਤੇ ਕਿਸਾਨ ਅਤੇ ਪੰਜਾਬ ਵਿਰੋਧੀ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਸਿੱਧੇ ਤੌਰ 'ਤੇ ਜ਼ੋਰਦਾਰ ਵਿਰੋਧ ਕਰਦਿਆਂ ਪੰਜਾਬ ਦੇ ਇਤਿਹਾਸ ਵਿਚ ਸਭ ਤੋਂ ਵੱਡਾ ਜ਼ਮੀਨ ਘੋਟਾਲਾ ਹੈ | ਇਹ ਨੀਤੀ ਸੂਬੇ ਦੇ ਵਿਕਾਸ ਬਾਰੇ ਨਹੀਂ, ਸਗੋਂ ਉਜਾੜੇ ਵਾਲੀ ਹੈ, ਕਿਉਂਕਿ ਪੰਜਾਬ ਭਰ ਵਿਚ 40 ਹਜ਼ਾਰ ਏਕੜ ਤੋਂ ਵੱਧ ਉਪਜਾਊ ਜ਼ਮੀਨ ਨੂੰ ਇਸ ਨੀਤੀ ਤਹਿਤ ਜ਼ਬਰਦਸਤੀ ਖੋਹਿਆ ਜਾ ਰਿਹਾ ਹੈ ਅਤੇ ਕਿਸਾਨਾਂ ਤੋਂ ਉਨ੍ਹਾਂ ਦੇ ਭਵਿੱਖ ਨੂੰ ਲੁਟਿਆ ਜਾ ਰਿਹਾ ਹੈ | ਉਨ੍ਹਾਂ ਨੇ ਲੈਂਡ ਪੂਲਿੰਗ ਨੀਤੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਸੂਬੇ ਦੀ ਜ਼ਮੀਨ ਤੇ ਲੋਕਾਂ ਦੇ ਫਾਇਦੇ ਲਈ ਕੋਈ ਇੰਸਟੀਚਿਊਟ ਜਿਨ੍ਹਾਂ ਵਿਚ ਆਈ.ਟੀ. ਹੱਬ ਜਾ ਹੋਰ ਇੰਸਟੀਚਿਊਟ ਜਾਂਦਾ ਤਾਂ ਇਹ ਸੂਬੇ ਦੇ ਹਿੱਤ ਵਿਚ ਹੋਣਾ ਸੀ, ਪਰ ਐਨੀ ਜ਼ਮੀਨ ਐਕਵਾਇਰ ਕਰਕੇ ਕਾਲੋਨੀਆਂ ਵਿਕਸਿਤ ਕਰਨ ਦਾ ਫ਼ੈਸਲਾ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹੈ, ਜਿਸ ਨੂੰ ਉਨ੍ਹਾਂ ਦੀ ਪਾਰਟੀ ਬਰਦਾਸ਼ਤ ਨਹੀਂ ਕਰੇਗੀ | ਇਹ ਨੀਤੀ ਸਿਰਫ਼ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਸੋਚ ਹੈ, ਜੋ ਪੰਜਾਬ ਨੂੰ ਲੁੱਟਣ ਦੀ ਮਨਸ਼ਾ ਨਾਲ ਪੰਜਾਬ ਆਏ ਹਨ, ਜਿਨ੍ਹਾਂ ਨੂੰ ਦਿੱਲੀ ਦੇ ਲੋਕਾਂ ਨੇ ਪਿਛਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਰੱਦ ਕਰ ਦਿੱਤਾ ਸੀ | ਇਸ ਮੌਕੇ ਬਲਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਹਰਦੀਪ ਸਿੰਘ ਖੱਖ ਮੈਂਬਰ ਪੰਚਾਇਤ, ਜਗਤਾਰ ਸਿੰਘ ਸਾਬਕਾ ਸਰਪੰਚ ਧੂੰਦਾ, ਤੇਜਿੰਦਰ ਸਿੰਘ ਮੈਂਬਰ ਬਲਾਕ ਸੰਮਤੀ ਫਤਿਆਬਾਦ, ਬਾਬਾ ਇੰਦਰਜੀਤ ਸਿੰਘ ਖੱਖ, ਹਰਜਿੰਦਰ ਸਿੰਘ ਸੀਨੀਅਰ ਆਗੂ, ਸਰਵਨ ਸਿੰਘ ਸੰਮਾ ਯੂਥ ਅਕਾਲੀ ਆਗੂ, ਅਮਰਜੀਤ ਸਿੰਘ ਨੰਬਰਦਾਰ, ਮੱਸਾ ਸਿੰਘ ਸਾਬਕਾ ਮੈਂਬਰ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਖੇਤਾਂ 'ਚੋਂ ਕੀਤਾ ਡਰੋਨ ਬਰਾਮਦ ਅਗਲੀ ਖ਼ਬਰ ਸਿੱਖਿਆ ਪ੍ਰੋਜੈਕਟਾਂ ਦੀ ਸਮੀਖਿਆ ਲਈ ਡੀ. ਈ. ਓ. ਵਲੋਂ ਸਕੂਲ ਮੁਖੀਆਂ ਦੀ ਮੀਟਿੰਗ ਬੁਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।