ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਵਲੋਂ ਖ਼ੇਤਾਂ ਵਿਚੋਂ ਡਰੋਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਾਲੜਾ ਦੇ ਏ.ਐਸ.ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬੂਟਾ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮਾਛੀਕੇ ਦੇ ਖੇਤ ਵਿਚ ਇਕ ਡਰੋਨ ਡਿੱਗਾ ਪਿਆ ਹੈ, ਜਿਸ 'ਤੇ ਪੁਲਿਸ ਪਾਰਟੀ ਮੌਕਾ 'ਤੇ ਪੁੱਜ ਕੇ ਇਕ ਡਰੋਨ ਮਾਰਕਾ ਡੀ.ਜੇ.ਆਈ. ਮੈਵਿਕ 3 ਕਲਾਸਿਕ ਬਰਾਮਦ ਕੀਤਾ ਹੈ | ਇਸ ਸਬੰਧੀ ਥਾਣਾ ਖਾਲੜਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |